ਅਗਲੀ ਕਹਾਣੀ

ਹੜ੍ਹਾਂ ਦੇ ਰਾਹਤ ਕਾਰਜਾਂ ਲਈ ਮੁੱਖ ਸਕੱਤਰ ਨੇ ਤੁਰੰਤ ਜਾਰੀ ਕੀਤੇ ਫੰਡ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਸੋਮਵਾਰ ਨੂੰ ਇਥੇ ਸਕੱਤਰਾਂ ਦੇ ਆਫ਼ਤ ਪ੍ਰਬੰਧਨ ਗਰੁੱਪ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਜੰਗੀ ਪੱਧਰ 'ਤੇ ਚੱਲ ਰਹੇ ਹੜ੍ਹ ਰਾਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਲੋੜੀਂਦੇ ਫੰਡ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਅਧਿਕਾਰੀਆਂ ਨੂੰ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਾਣੀ ਨਾਲ ਸਬੰਧਿਤ ਬਿਮਾਰੀਆਂ ਤੋਂ ਬਚਾਅ ਲਈ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ' ਖਾਣ-ਪੀਣ ਦਾ ਸਮਾਨ ਉਪਲਬਧ ਕਰਾਉਣ ਦਾ ਵੀ ਆਦੇਸ਼ ਦਿੱਤਾ

 

ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਰੋਪੜ ਦੇ ਡਿਪਟੀ ਕਮਿਸ਼ਨਾਂ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਨੇ ਆਪਣੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ

 

ਡਿਪਟੀ ਕਮਿਸ਼ਨਰਾਂ ਨੇ ਆਪੋ ਆਪਣੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਸੰਖੇਪ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਸਲ ਨੁਕਸਾਨ ਦਾ ਪਤਾ ਪਾਣੀ ਘਟਣ ਬਾਅਦ ਹੀ ਲੱਗ ਸਕੇਗਾ ਰਾਹਤ ਕਾਰਜਾਂ ਵਿੱਚ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰਾਂ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਸਥਿਤੀ ਕੰਟਰੋਲ ਵਿੱਚ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 


ਸਰਕਾਰ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਆਫਤ ਪ੍ਰਬੰਧਨ ਗਰੁੱਪ ਅਤੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਿਸੇ ਵੀ ਬਿਮਾਰੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਅਗਾਊਂ ਕਦਮ ਚੁੱਕਣ ਦੀ ਹਦਾਇਤ ਕੀਤੀ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Chief Secretary immediately released funds for flood relief works