ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਸ਼ਵ ਵਾਤਾਵਰਣ ਦਿਸਵ ਮੌਕੇ ਨਗਰ ਕੌਂਸਲ ਵੱਲੋਂ 20 ਪੌਦੇ ਲਗਾਏ

ਜ਼ਿਲ੍ਹਾ ਵਾਸੀਆਂ ਨੂੰ ਪਲਾਸਟਿਕ ਦੇ ਬਣੇ ਪੋਲੀਥੀਨ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ


ਸ਼ਹਿਰ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਨਗਰ ਕੌਂਸਲ ਨੂੰ ਸਹਿਯੋਗ ਕਰਨ ਸ਼ਹਿਰ ਵਾਸੀ-ਰਜ਼ਨੀਸ ਕੁਮਾਰ

 

ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਕੌਂਸਲ ਫ਼ਾਜ਼ਿਲਕਾ ਵੱਲੋਂ ਰੇਲਵੇ ਰੋਡ ਨਹਿਰੀ ਪਾਣੀ ਪ੍ਰੋਜੈਕਟ ’ਤੇ ਬਣੇ ਕੰਪੋਸਟ ਯੂਨਿਟਾਂ ’ਤੇ ਵੱਖ-ਵੱਖ ਤਰ੍ਹਾਂ ਦੇ 20 ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਸਾਫ਼-ਸੁਥਰਾ ਵਾਤਾਵਰਣ ਬਰਕਰਾਰ ਰੱਖਣ ਲਈ ਰੁੱਖਾਂ ਦਾ ਬਹੁਤ ਮਹੱਤਵਪੂਰਨ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਕੰਮ ਪੌਦੇ ਲਗਾਉਣ ਤੱਕ ਹੀ ਖ਼ਤਮ ਨਹੀਂ ਹੁੰਦਾ ਸਗੋਂ ਇਸ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ।

 

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਾਤਾਰਵਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਮਿਸ਼ਨ ਫਤਹਿ ਮੁਹਿੰਮ ’ਚ ਨਗਰ ਕੌਂਸਲ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਇਕ ਇਲੈਕਟ੍ਰਾਨਿਕ ਵੇਸਟ ਬਾਕਸ ਹੋਟਲਾ ਬਾਜ਼ਾਰ ਨੇੜੇ ਪ੍ਰਤਾਪ ਬਾਗ਼ ਵਿਖੇ ਸਥਾਪਤ ਕੀਤਾ ਗਿਆ। 

 

ਉਨ੍ਹਾਂ ਦੱਸਿਆ ਕਿ ਬਾਕਸ ਲਗਾਉਣ ਦਾ ਮੰਤਵ ਰੋਜ਼ਾਨਾ ਦੀਆਂ ਇਲੈਕਟ੍ਰਾਨਿਕ ਵਸਤਾਂ ਪੁਰਾਣੇ ਮੋਬਾਈਲ ਫੋਨ, ਬੈਟਰੀਆਂ, ਸੈਲ, ਪੁਰਾਣੀਆਂ ਘੜੀਆਂ ਅਤੇ ਕੰਪਿਉਟਰ ਆਦਿ ਦਾ ਸਮਾਨ ਜੋ ਕਿ ਖ਼ਰਾਬ ਹੋ ਜਾਂਦਾ ਹੈ, ਉਸ ਨੂੰ ਖੁੱਲ੍ਹੇ ਵਿੱਚ ਨਾ ਸੁਟ ਕੇ ਉਸ ਬਾਕਸ ਵਿੱਚ ਪਾਇਆ ਜਾਵੇ ਅਤੇ ਇਸ ਦੇ ਨਾਲ-ਨਾਲ ਪਲਾਸਟਿਕ ਕੁਲੈਕਸ਼ਨ ਬਾਕਸ ਵੀ ਲਗਾਇਆ ਗਿਆ ਜਿਸ ਵਿੱਚ ਪਲਾਸਟਿਕ ਬੋਤਲਾਂ, ਪਲਾਸਟਿਕ ਕਚਰਾ ਪਾਇਆ ਜਾ ਸਕਦਾ ਹੈ।


ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪਲਾਸਟਿਕ ਦੇ ਬਣੇ ਪੋਲੀਥੀਨ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਕੱਪੜੇ ਦੇ ਬਣੇ 20 ਬੈਗਾਂ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਬੈਗ ਪਸ਼ੂਆਂ ਲਈ ਵੀ ਹਾਨੀਕਾਰਕ ਹੁੰਦੇ ਹਨ, ਇਸ ਲਈ ਕੱਪੜੇ ਦੇ ਬਣੇ ਬੈਗਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।
   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The city council planted 20 saplings on the occasion of World Environment Day