ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪਰਾਲੀ ਸਬੰਧੀ ਕਮੇਟੀ ਗਠਿਤ, 2 ਮਹੀਨਿਆਂ ’ਚ ਦੇਵੇਗੀ ਆਪਣੀ ਰਿਪੋਰਟ

ਪੰਜਾਬ ਸਰਕਾਰ ਨੇ ਅੱਜ ਰਾਜ ਵਿੱਚ ਪਰਾਲੀ ਦੇ ਨਿਬੇੜੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ਜਿਸਦਾ ਚੇਅਰਮੈਨ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਨਿਯੁਕਤ ਕੀਤਾ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱÎਸਿਆ ਕਿ ਪੰਜਾਬ ਰਾਜ ਦੇ ਕਿਸਾਨਾਂ ਵੱਲੋਂ ਪਰਾਲੀ ਦੇ ਨਿਬੇੜੇ ਸਬੰਧੀ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ, ਜਿਸਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਹ ਕਮੇਟੀ ਗਠਿਤ ਕੀਤੀ ਗਈ ਹੈ।

 

ਬੁਲਾਰੇ ਨੇ ਦੱÎਸਿਆ ਕਿ ਇਸ ਕਮੇਟੀ ਵਿੱਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਚੇਅਰਮੈਨ ਤੋਂ ਇਲਾਵਾ ਸਕੱਤਰ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪ੍ਰਤੀਨਿਧ, ਏ.ਡੀ.ਜੀ.ਪੀ. ਇੰਟੈਲੀਜੈਂਸ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਵਿਅਕਤੀ ਅਤੇ ਖੇਤੀ ਸੰਗਠਨਾਂ ਦੇ ਪ੍ਰਤੀਨਿਧਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

 

ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ 2 ਮਹੀਨਿਆਂ ਵਿੱਚ ਆਪਣੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Committee on Straw in Punjab will submit its report within two months