ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ-ਜ਼ੋਨ ਵਰਗੀਕਰਨ ਖੇਤਰਾਂ ਦਾ ਫੈਸਲਾ ਸੂਬਿਆਂ ’ਤੇ ਛੱਡ ਦੇਣਾ ਚਾਹੀਦੈ: ਕੈਪਟਨ

ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਰਾਇ ਰੱਖੀ ਕਿ ਰੈੱਡ, ਔਰੇਂਜ ਅਤੇ ਗਰੀਨ ਜ਼ੋਨਾਂ ਦੇ ਵਰਗੀਕਰਨ ਦਾ ਫੈਸਲਾ ਸੂਬਿਆਂ ਉਪਰ ਛੱਡ ਦੇਣਾ ਚਾਹੀਦਾ ਹੈ ਜਿਸ ਸਦਕਾ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਕੀਕਤਾਂ ਦੇ ਅਨੁਸਾਰ ਖੇਤਰਾਂ ਦੀ ਨਿਸ਼ਾਨਦੇਹੀ ਲਈ ਅਧਿਕਾਰਤ ਕੀਤਾ ਜਾ ਸਕਦਾ ਹੈ

 

ਪਟਿਆਲਾ ਨੂੰ ਰੈੱਡ ਜ਼ੋਨ ਐਲਾਨੇ ਜਾਣ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਤੌਰ 'ਤੇ ਦੁੱਧ ਦਾ ਉਤਪਾਦਨ ਕਰਨ ਵਾਲਾ ਨਾਭਾ ਵੀ ਇਸ ਜ਼ਿਲ੍ਹੇ ਦਾ ਹੀ ਹਿੱਸਾ ਹੈ ਪੰਜਾਬ ਵਿੱਚ ਇਸ ਮੌਕੇ ਚਾਰ ਕੰਟੋਨਮੈਂਟ ਜ਼ੋਨ ਅਤੇ ਚਾਰ ਰੈੱਡ ਜ਼ੋਨ ਜ਼ਿਲ੍ਹੇ ਹਨ ਇਸ ਤੋਂ ਇਲਾਵਾ 15 ਜ਼ਿਲ੍ਹੇ ਔਰੇਂਜ ਜ਼ੋਨ ਵਿੱਚ ਅਤੇ ਬਾਕੀ ਰਹਿੰਦੇ ਤਿੰਨ ਗਰੀਨ ਜ਼ੋਨ ਵਿੱਚ ਹਨ


ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਵੀ ਦੱਸਿਆ ਜਿੱਥੇ ਹੁਣ ਤੱਕ 1451 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 25 ਮੌਤਾਂ ਹੋਈਆਂ ਹਨ ਜੋ 1.72 ਫੀਸਦੀ ਦੀ ਮੌਤ ਦਰ ਬਣਦੀ ਹੈ

 

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀਆਂ ਦੀ ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਸੂਬੇ ਵਿੱਚ ਵਾਪਸੀ ਹੋਣ ਤੋਂ ਬਾਅਦ ਕੇਸਾਂ ਵਿੱਚ ਇਕਦਮ ਵਾਧਾ ਹੋਇਆ ਹੈ ਨਾਂਦੇੜ ਤੋਂ ਪਰਤੇ 4200 ਤੋਂ ਵੱਧ ਵਿਅਕਤੀਆਂ ਵਿੱਚੋਂ 969 ਕੇਸ ਪਾਜ਼ੇਟਿਵ ਆਏ ਹਨ, ਭਾਵੇਂ ਇਨ੍ਹਾਂ ਵਿੱਚੋਂ ਸਿਰਫ 23 ਵਿਅਕਤੀਆਂ ਵਿੱਚ ਲੱਛਣ ਪਾਏ ਗਏ ਹਨ ਅਤੇ ਕੁਝ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ

 

ਉਨ੍ਹਾਂ ਦੱਸਿਆ ਕਿ ਇਕ ਵਾਰ ਅਜਿਹੇ ਸਾਰੇ ਵਿਅਕਤੀਆਂ ਦੀ ਟੈਸਟਿੰਗ ਮੁਕੰਮਲ ਹੋਣ ਤੋਂ ਬਾਅਦ ਅਗਲੇ 3-4 ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਹੋਣ 'ਤੇ ਇਹ ਵਾਧਾ ਖਤਮ ਹੋਣ ਦੀ ਉਮੀਦ ਹੈ ਉਨ੍ਹਾਂ ਕਿਹਾ ਕਿ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕਰਕੇ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The decision on corona-zone classification should be left to the states: Capt