ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਲਘੋਟੂ ਸਣੇ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਸਾਰੇ ਟੀਕੇ ਮੁਫ਼ਤ ਲਾਉਣ ਦਾ ਫ਼ੈਸਲਾ

ਤਕਰੀਬਨ 11 ਲੱਖ ਪਸ਼ੂ ਪਾਲਕਾਂ ਨੂੰ ਹਰ ਸਾਲ ਸਾਢੇ ਤਿੰਨ ਕਰੋੜ ਦਾ ਫ਼ਾਇਦਾ ਹੋਵੇਗਾ-ਤ੍ਰਿਪਤ ਬਾਜਵਾ

 

ਪੰਜਾਬ ਦੇ ਤਕਰੀਬਨ 11 ਲੱਖ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦੇਣ ਲਈ ਇੱਕ ਅਹਿਮ ਕਦਮ ਚੁਕਦਿਆਂ, ਪੰਜਾਬ ਸਰਕਾਰ ਨੇ ਅੱਜ ਫ਼ੈਸਲਾ ਕੀਤਾ ਹੈ ਕਿ ਪਸ਼ੂਆਂ ਨੂੰ ਗਲਘੋਟੂ, ਸਵਾਈਨ ਬੁਖ਼ਾਰ ਅਤੇ ਪੱਟਸੋਜ਼ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਬਚਾਉਣ ਲਈ ਟੀਕੇ ਮੁਫ਼ਤ ਲਾਏ ਜਾਣਗੇ। ਸੂਬਾ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਵਿਚ ਹੁਣ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਲਾਏ ਜਾਂਦੇ ਸਾਰੇ ਟੀਕੇ ਮੁਫ਼ਤ ਹੋ ਜਾਣਗੇ।

 

ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਨੇ ਇਹ ਫ਼ੈਸਲਾ ਕਰੋਨਾ ਮਹਾਂਮਾਰੀ ਨਾਲ ਹੋਏ ਨੁਕਸਾਨ ਕਾਰਨ ਪਸ਼ੂ ਪਾਲਕਾਂ ਨੂੰ ਕੁਝ ਰਾਹਤ ਦੇਣ ਲਈ ਕੀਤਾ ਹੈ। 

 

ਉਨ੍ਹਾਂ ਕਿਹਾ ਕਿ ਇਕੱਲੀ ਗਲਘੋਟੂ ਬੀਮਾਰੀ ਦੇ ਬਚਾਅ ਦਾ ਟੀਕਾ ਲਵਾਉਣ ਲਈ ਪਸ਼ੂ ਪਾਲਕਾਂ ਨੂੰ ਹਰ ਵਰ੍ਹੇ ਤਕਰੀਬਨ ਸਵਾ ਤਿੰਨ ਕਰੋੜ ਰੁਪਏ ਦਾ ਖ਼ਰਚ ਕਰਨਾ ਪੈਂਦਾ ਸੀ ਜੋ ਹੁਣ ਬਿਲਕੁਲ ਮੁਫ਼ਤ ਲਾਇਆ ਜਾਵੇਗਾ। ਸੂਬੇ ਵਿਚ ਇਹ ਟੀਕਾ ਹਰ ਵਰ੍ਹੇ ਤਕਰੀਬਨ 65 ਲੱਖ ਪਸ਼ੂਆਂ ਨੂੰ ਲਾਇਆ ਜਾਂਦਾ ਹੈ।

 

ਸ਼੍ਰੀ ਬਾਜਵਾ ਨੇ ਦਸਿਆ ਕਿ ਗਲਘੋਟੂ ਤੋਂ ਬਿਨਾਂ ਪੰਜਾਬ ਸਰਕਾਰ ਨੇ ਸਵਾਈਨ ਬੁਖ਼ਾਰ ਅਤੇ ਪੱਟ ਸੋਜ਼ ਬੀਮਾਰੀਆਂ ਦੇ ਬਚਾਅ ਲਈ ਲਾਏ ਜਾਣ ਵਾਲੇ ਟੀਕੇ ਵੀ ਮੁਫ਼ਤ ਲਾਉਣ ਦਾ ਫ਼ੈਸਲਾ ਕੀਤਾ ਹੈ।

 

ਪਸ਼ੂ ਪਾਲਣ ਮੰਤਰੀ ਨੇ ਦਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਵਿੱਚ ਟੀਕਾਕਰਨ ਪ੍ਰੋਗਰਾਤ ਤਹਿਤ ਪਸ਼ੂਆਂ ਅਤੇ ਮਰਗੀਆਂ ਨੂੰ ਰੋਗਾਂ ਤੋਂ ਬਚਾਉਣ ਲਾਏ ਜਾਂਦੇ ਸਾਰੇ ਹੀ ਟੀਕੇ ਮੁਫ਼ਤ ਲਾਏ ਜਾਣਗੇ। 

 

ਉਨ੍ਹਾਂ ਦੱਸਿਆ ਕਿ ਪਸ਼ੂਆਂ ਨੂੰ ਮੂੰਹਖ਼ੁਰ ਅਤੇ ਫਲ ਸਿੱਟਣ ਦੀ ਬੀਮਾਰੀਆਂ ਤੋਂ ਬਚਾਉਣ ਲਈ ਟੀਕੇ ਪਹਿਲਾਂ ਹੀ ਮੁਫ਼ਤ ਲਾਏ ਜਾਂਦੇ ਹਨ। ਇਸੇ ਤਰ੍ਹਾਂ ਹੀ ਬੱਕਰੀਆਂ ਨੂੰ ਲੱਗਣ ਵਾਲਾ ਪੀਪੀਆਰ ਅਤੇ ਮਰਗੀਆਂ ਨੂੰ ਲੱਗਣ ਵਾਲੀ ਰਾਣੀਖੇਤ ਵੈਕਸੀਨ ਦੇ ਟੀਕੇ ਵੀ ਮੁਫ਼ਤ ਲਾਏ ਜਾ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The decision to provide all vaccines free of charge to protect animals including goiter from disease