ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖਿਆ ਮੰਤਰੀ ਨੇ ਦਿੱਤੀ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ

ਸਿੱਖਿਆ ਮੰਤਰੀ ਨੇ ਦਿੱਤੀ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ

ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ

 

ਜਾਰੀ ਇੱਕ ਬਿਆਨ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਪ੍ਰਿੰਸੀਪਲ ਦੀ ਮਿਹਨਤ ਸਦਕਾ ਇਸ ਵਾਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾਂ 85.56 ਫੀਸਦੀ ਰਹੀ ਹੈ ਜਦਕਿ ਪਿਛਲੇ ਵਰ੍ਹੇ ਪਾਸ ਪ੍ਰਤੀਸ਼ਤ 57.50 ਫੀਸਦੀ ਰਹੀ ਸੀ ਜੋ ਕਿ ਇਕ ਵੱਡੀ ਪ੍ਰਾਪਤੀ ਹੈ ਇਸ ਲਈ ਜਿੱਥੇ ਸਖ਼ਤ ਮਿਹਨਤ ਕਰਕੇ ਪਾਸ ਹੋਏ ਵਿਦਿਆਰਥੀ ਵਧਾਈ ਦੇ ਪਾਤਰ ਹਨ ਉੱਥੇ ਨਾਲ ਹੀ ਅਧਿਆਪਕ ਅਤੇ ਪ੍ਰਿੰਸੀਪਲ ਸਾਹਿਬਾਨ ਵੀ ਵਧਾਈ ਦੇ ਪਾਤਰ ਹਨ

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੈਸ਼ਨ ਦੇ ਸ਼ੁਰੂਆਤ ਤੋਂ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣਾ ਅਤੇ ਵਿਦਿਆਰਥੀਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ ਤਾਂ ਜੋ ਸਿੱਖਿਆ ਦੀ ਮਿਆਰ ਨੂੰ ਉੱਚਾ ਚੁਕਿਆ ਜਾ ਸਕੇ ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਵਿਸ਼ੇਸ ਕਲਾਸਾਂ ਲਗਾਈਆਂ ਗਈਆਂ ਤਾਂ ਜੋ ਕਮਜ਼ੋਰ ਵਿਦਿਆਰਥੀ ਵੀ ਹੁਸ਼ਿਆਰ ਵਿਦਿਆਰਥੀਆਂ ਦੇ ਬਰਾਬਰੀ ਕਰ ਸਕਣ

 

ਉਨ੍ਹਾਂ ਆਸ ਪ੍ਰਗਟਾਈ ਕਿ ਆਉਂਦੇ ਸਾਲਾਂ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਫੀਸਦੀ ਪਾਸ ਪ੍ਰਤੀਸ਼ਤਾਂ ਨੂੰ ਛੂਹੇਗਾ ਅਤੇ ਨਾਲ ਹੀ ਉਹਨਾਂ ਸਕੂਲ ਅਧਿਆਪਕਾਂ ਅਤੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਸਮਰਪਣ ਭਾਵਨਾ ਨਾਲ ਕੰਮ ਕਰਨਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Education Minister congratulated the students