ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਨਤਕ ਸਹੂਲਤਾਂ ਨੂੰ ਦਰਸਾਉਂਦੀਆਂ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ

ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼੍ਰੀ ਤਰਸੇਮ ਮੰਗਲਾ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜ ਪਾਲ ਰਾਵਲ ਦੀ ਰਹਿਨੁਮਾਈ ਹੇਠ 73ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਰਸਾਉਂਦੀਆਂ ਝਾਕੀਆਂ ਸਮਾਗਮ ਦੌਰਾਨ ਖਿੱਚ ਦਾ ਕੇਂਦਰ ਰਹੀਆਂ।

 

ਦੱਸ ਦੇਈਏ ਕਿ ਇਸ ਵਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵੱਖ-ਵੱਖ ਸਕੀਮਾਂ ਸਬੰਧੀ ਤਿੰਨ ਝਾਕੀਆਂ ਕੱਢੀਆਂ ਗਈਆਂ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜ ਪਾਲ ਰਾਵਲ ਨੇ ਦੱਸਿਆ ਕਿ ਪਹਿਲੀ ਝਾਕੀ ਵਿੱਚ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਖੇ ਲਾਏ ਜਾਂਦੇ ਕਾਨੂੰਨੀ ਸਾਖਰਤਾ ਸੈਮੀਨਾਰਾਂ ਨੂੰ ਦਰਸਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹਨਾਂ ਸੈਮੀਨਾਰਾਂ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਦਿੱਤੀ ਜਾਂਦੀ ਨੂੰ ਝਾਕੀ ਦਾ ਮੁੱਖ ਕੇਂਦਰ ਬਣਾਇਆ ਗਿਆ।

 

ਉਨ੍ਹਾਂ ਦੱਸਿਆ ਕਿ ਪੈਰਾ ਲੀਗਲ ਵਲੰਟੀਅਰਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਫ਼ਾਜ਼ਿਲਕਾ ਦੇ ਬੱਚਿਆਂ ਵੱਲੋਂ ''ਝਗੜੇ ਮੁਕਾਓ ਪਿਆਰ ਵਧਾਓ", ''ਇਨਸਾਫ ਸਭਨਾਂ ਲਈ" ਦੇ ਨਾਅਰੇ ਲਾਉਂਦੇ ਹੋਏ ਦੂਜੀ ਝਾਕੀ ਕੱਢੀ ਗਈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਸਥਾਪਤ ਮੀਡੀਏਸ਼ਨ ਸੈਂਟਰ ਜਾਂ ਸਮਝੌਤਾ ਸਦਨ ਵਿਚ ਮੀਡੀਏਟਰ ਰਾਹੀਂ ਦੋਹਾਂ ਧਿਰਾਂ ਵਿਚ ਵਿਚੋਲਗੀ ਕਰਕੇ ਝਗੜਿਆਂ ਦਾ ਨਿਪਟਾਰਾ ਕਰਨ ਦਾ ਢੰਗ-ਤਰੀਕਾ ਇਸ ਝਾਕੀ ਵਿੱਚ ਦਰਸਾਇਆ ਗਿਆ।

 

ਇਸ ਤੋਂ ਇਲਾਵਾ ਤੀਜੀ ਝਾਕੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸਥਾਪਤ ਫਰੰਟ ਆਫਿਸ ਵਿਚ ਪੈਰਾ ਲੀਗਲ ਵਲੰਟੀਅਰਾਂ ਅਤੇ ਰਿਟੇਨਰ ਵਕੀਲਾਂ ਰਾਹੀਂ ਜ਼ਰੂਰਤਮੰਦ ਲੋਕਾਂ ਨੂੰ ਦਿੱਤੀ ਜਾਂਦੀ ਕਾਨੂੰਨੀ ਸਲਾਹ ਵਿਖਾਈ ਗਈ। ਇਹ ਪਰਾ ਲੀਗਲ ਵਲੰਟੀਅਰ ਅਤੇ ਰਿਟੇਨਰ ਵਕੀਲ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਵਿਅਕਤੀ ਦੇ ਲੀਗਲ ਏਡ ਦੇ ਫ਼ਾਰਮ ਭਰਦੇ ਹਨ।ਦੱਸਣਾ ਬਣਦਾ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਪਿਛਲੇ ਦਿਨਾਂ ਵਿਚ ਪੀੜਤ ਮੁਆਵਜ਼ਾ ਸਕੀਮ ਅਧੀਨ ਪੀੜਤਾਂ ਅਤੇ ਉਹਨਾਂ ਦੇ ਨਿਰਭਰ ਪਰਿਵਾਰਿਕ ਮੈਂਬਰਾਂ ਨੂੰ 37 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The epicenter of the fascinating attractions depicting public facilities