ਅਗਲੀ ਕਹਾਣੀ

ਪੰਜਾਬ ’ਚ ਪਰਾਲ਼ੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਇਨਾਮ, ਉਲੰਘਣਾਕਾਰਾਂ ਨੂੰ ਜੁਰਮਾਨੇ

ਪੰਜਾਬ ’ਚ ਪਰਾਲ਼ੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਇਨਾਮ, ਉਲੰਘਣਾਕਾਰਾਂ ਨੂੰ ਜੁਰਮਾਨੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਉਨ੍ਹਾਂ ਛੋਟੇ ਤੇ ਹਾਸ਼ੀਏ ’ਤੇ ਜਾ ਚੁੱਕੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀਆਂ ਸਾਰੀਆਂ ਵਾਧਾ–ਘਾਟਾਂ ਉੱਤੇ ਤੁਰੰਤ ਗ਼ੌਰ ਕੀਤਾ ਜਾਵੇ; ਜਿਨ੍ਹਾਂ ਨੇ ਐਤਕੀਂ ਝੋਨੇ ਦੀ ਪਰਾਲ਼ੀ ਨਹੀਂ ਸਾੜੀ।

 

 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਵੀ ਹੁਕਮ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਕ ਉੱਚ–ਪੱਧਰੀ ਮੀਟਿੰਗ ਦੌਰਾਨ ਸੁਪਰੀਮ ਕੋਰਟ ਦੇ ਹੁਕਮ ਲਾਗੂ ਕੀਤੇ ਜਾਣ ਦੇ ਰਾਹ ਵਿਚਲੇ ਸਾਰੇ ਅੜਿੱਕਿਆਂ ’ਤੇ ਗ਼ੌਰ ਕੀਤਾ ਗਿਆ।

 

 

ਮੁੱਖ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਦੇ ਕਿਸੇ ਪੱਕੇ ਹੱਲ ਲਈ ਸੂਬਾ ਸਰਕਾਰ ਦੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਆਪਣੀਆਂ ਵਿੱਤੀ ਔਕੜਾਂ ਦੇ ਬਾਵਜੂਦ ਪਰਾਲ਼ੀ ਨੂੰ ਨਹੀਂ ਸਾੜਿਆ, ਉਨ੍ਹਾਂ ਨੂੰ ਹਰ ਹਾਲਤ ’ਚ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।

 

 

ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਵੀ ਪੂਰੀ ਤਰ੍ਹਾਂ ਚੌਕਸ ਕਰਦਿਆਂ ਆਖਿਆ ਹੈ ਕਿ ਜਿਹੜਾ ਵੀ ਕਿਸਾਨ ਪਰਾਲ਼ੀ ਸਾੜਦਾ ਦਿਸੇ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੂੰ ਜੁਰਮਾਨੇ ਲਾਏ ਜਾਣ। ਇਸ ਮੀਟਿੰਗ ਵਿੱਚ ਇਹ ਵੀ ਸੁਚਿਤ ਕੀਤਾ ਗਿਆ ਕਿ ਪਰਾਲ਼ੀ ਸਾੜਨ ਵਾਲੇ 900 ਕਿਸਾਨਾਂ ਵਿਰੁੱਧ FIR ਦਰਜ ਹੋਈਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The farmers of Punjab who did not burn stubble to get awards but defiers to face fines