ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਵੱਲੋਂ ਰੇਲਵੇ ਲਾਈਨ ਖਾਲੀ ਕਰਨ ਦਾ ਫੈਸਲਾ

ਕਿਸਾਨ ਵੱਲੋਂ ਰੇਲਵੇ ਲਾਈਨ ਖਾਲੀ ਕਰਨ ਦਾ ਫੈਸਲਾ

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਦਖਲ ਅੰਦਾਜ਼ੀ ਤੋਂ ਬਾਅਦ ਆਪਣਾ ਸੰਘਰਸ਼ ਵਾਪਸ ਲੈ ਲਿਆ ਹੈ।  ਹਾਈਕੋਰਟ ਵੱਲੋਂ ਰੇਲਵੇ ਲਾਈਨ ਖਾਲੀ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂਆਂ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਰੇਲਵੇ ਲਾਈਨ ਨੂੰ ਖਾਲੀ ਕਰ ਦਿੱਤਾ ਜਾਵੇਗਾ।

 

ਅਦਾਲਤ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਉਹ ਐਡਵੋਕੇਟ ਜਨਰਲ ਨੂੰ 24 ਘੰਟਿਆਂ ਵਿਚ ਆਪਣਾ ਮੰਗਾਂ ਸਬੰਧੀ ਮੰਗ ਪੱਤਰ ਦੇਣ।  ਸੂਬਾ ਸਰਕਾਰ ਨੂੰ ਵੀ ਕਿਹਾ ਕਿ ਉਹ 10 ਦਿਨਾਂ ਦੇ ਵਿਚ ਇਸ ਮੰਗਾਂ ਉਤੇ ਵਿਚਾਰ ਕਰੇ ਅਤੇ ਫੈਸਲਾ ਲਵੇ।

 

ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ ਵਿਚ ਰੇਲਵੇ ਲਾਈਨ ਉਤੇ ਬੈਠੇ ਸਨ, ਜਿਸ ਕਰਕੇ ਕਈ ਰੇਲ ਗੱਡੀਆਂ ਨੂੰ ਰੱਦ ਕਰਨਾ ਪਿਆ ਜਾਂ ਫਿਰ ਰੇਲ ਗੱਡੀਆਂ ਦੇ ਰੂਟ ਬਦਲਣੇ ਪਏ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The farmers protestingon railtracks in Amritsar decided to withdraw