ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮ੍ਰਿਤਕ ਜਗਮੇਲ ਸਿੰਘ ਦੇ ਪਰਿਵਾਰ ਨੂੰ ਮਿਲੀ ਮੁਆਵਜ਼ੇ ਦੀ ਪਹਿਲੀ ਕਿਸ਼ਤ

ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਲੰਘੀ 18 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਮੁਤਾਬਕ ਅੱਜ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਮੁਆਵਜ਼ੇ ਦੇ ਚੈੱਕ ਸਮੇਤ ਪਿੰਡ ਚੰਗਾਲੀਵਾਲਾ ਵਿਖੇ ਪੁੱਜੇ ਤੇ ਪੀੜਤ ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਉਣ ਦੀ ਕੋਸ਼ਿਸ਼ ਕੀਤੀ।

 

ਇਲਾਕੇ ਚ ਵਾਪਰੀ ਦਰਦਨਾਕ ਤੇ ਦੁੱਖਦਾਈ ਘਟਨਾ ਦਾ ਅਹਿਸਾਸ ਇਸ ਮੌਕੇ ਸਿੰਗਲਾ ਦੇ ਚਿਹਰੇ ਤੇ ਸਾਫ ਨਜ਼ਰ ਆ ਰਿਹਾ ਸੀ। ਸਿੰਗਲਾ ਨੇ ਮ੍ਰਿਤਕ ਨੌਜਵਾਨ ਗੁਰਮੇਲ ਸਿੰਘ ਦੀ ਦੁੱਖ ਚ ਡੁੱਬੀ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈਕ ਸੌਂਪਿਆ ਤੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਬਕਾਇਆ 14 ਲੱਖ ਰੁਪਏ ਮ੍ਰਿਤਕ ਦੇ ਭੋਗ ਵਾਲੇ ਦਿਨ ਪੀੜਤ ਪਰਿਵਾਰ ਨੂੰ ਦਿੱਤੇ ਜਾਣਗੇ।

 

ਕੈਬਨਿਟ ਮੰਤਰੀ ਸਿੰਗਲਾ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਉਨਾਂ ਦੇ ਨਾਲ ਖੜੀ ਹੈ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਕੀਤੇ ਗਏ ਹੋਰ ਵਾਅਦੇ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ।

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੱਤ ਦਿਨਾਂ ਦੇ ਅੰਦਰ-ਅੰਦਰ ਚਲਾਨ ਪੇਸ਼ ਕਰਕੇ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਸਜ਼ਾ ਦਿਵਾਉਣ ਦੇ ਯਤਨ ਕੀਤੇ ਜਾਣਗੇ।

 

ਉਨਾਂ ਇਹ ਵੀ ਦੱਸਿਆ ਕਿ ਮਿ੍ਰਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆ ਦੀ ਪੜਾਈ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪਰਿਵਾਰ ਨੂੰ ਸਵਾ ਲੱਖ ਰੁਪਏ ਮਕਾਨ ਦੀ ਮੁਰੰਮਤ ਲਈ ਵੀ ਦਿੱਤੇ ਜਾਣਗੇ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਹੀ ਇਸ ਮੰਦਭਾਗੀ ਘਟਨਾ ਦਾ ਮਾਮਲਾ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ ’ਚ ਆਇਆ ਤਾਂ ਫੌਰੀ ਕਾਰਵਾਈ ਅਮਲ ’ਚ ਲਿਆਉਂਦੇ ਹੋਏ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਪੂਰੀ ਸਖ਼ਤੀ ਵਰਤੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The first installment of compensation got the family of the deceased Jagmel Singh