ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਹਸਪਤਾਲਾਂ ਦੇ ਕੰਮਕਾਜ ਦੀ ਰੋਜ਼ਾਨਾ ਅਧਾਰ `ਤੇ ਹੋਵੇਗੀ ਸਮੀਖਿਆ: ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੂਬੇ ਦੇ ਟੀਕਾਕਰਨ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਮੀਟਿੰਗ ਚ ਬੱਚਿਆਂ ਲਈ 100 ਪ੍ਰਤੀਸ਼ਤ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਆਮ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

 

ਉਨ੍ਹਾਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਪ੍ਰੋਗਰਾਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਜ ਪੱਧਰੀ ਟੀਮਾਂ ਨੂੰ ਜਿ਼ਲ੍ਹਿਆਂ ਵਿੱਚ ਭੇਜਿਆ ਜਾਵੇ ਜਿਥੇ ਟੀਕਾਕਰਨ ਦੀ ਦਰ ਬਹੁਤ ਘੱਟ ਹੈ।

 

ਉਨ੍ਹਾਂ ਕਿਹਾ ਕਿ 100 ਇੰਸਟੀਟਿਊਸ਼ਨਲ ਡਿਲੀਵਰੀਜ਼ ਦਾ ਟੀਚਾ ਹਾਸਲ ਕਰਨ ਲਈ, ਮਦਰ ਐਂਡ ਚਾਈਲਡ ਹੈਲਥ ਕੇਅਰ ਅਤੇ ਸਰਕਾਰੀ ਹਸਪਤਾਲਾਂ ਦੇ ਕੰਮਕਾਜ ਦੀ ਰੋਜ਼ਾਨਾ ਅਧਾਰ `ਤੇ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ, ਸਾਰੇ ਸਿਖਲਾਈ ਸੈਸ਼ਨ ਜਿ਼ਲ੍ਹਾ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਾਂ ਟੈਲੀਕਮਿਉਨੀਕੇਸ਼ਨ ਰਾਹੀਂ ਨੇਪਰੇ ਚੜ੍ਹਾਏ ਜਾਣਗੇ।

 

ਡੇਂਗੂ ਅਤੇ ਮਲੇਰੀਆ ਦੇ ਫੈਲਣ ਵਾਲੇ ਮੌਸਮ ਦੇ ਮੱਦੇਨਜ਼ਰ ਮੰਤਰੀ ਨੇ ਸਟੇਟ ਪ੍ਰੋਗਰਾਮ ਅਫਸਰ, ਆਈਡੀਐਸਪੀ ਨੂੰ ਨਿਰਦੇਸ਼ ਦਿੱਤੇ ਕਿ ਸਿਹਤ ਵਿਭਾਗ ਕੋਵਿਡ -19 ਵਿਰੁੱਧ ਅਣਥੱਕ ਲੜਾਈ ਲੜ ਰਿਹਾ ਹੈ ਅਤੇ ਨਾਲ ਹੀ ਡੇਂਗੂ, ਮਲੇਰੀਆ ਅਤੇ  ਪਾਣੀ  ਨਾਲ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਜਾਂਚ ਅਤੇ ਪ੍ਰਬੰਧਨ ਲਈ ਤਿਆਰੀ  ਨੂੰ ਵੀ ਰਾਜ ਵਿਚ ਯਕੀਨੀ ਬਣਾਇਆ ਜਾਵੇ।

 

ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ।

 

ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The functioning of government hospitals will be reviewed on a daily basis: Balbir Sidhu