ਅਗਲੀ ਕਹਾਣੀ

ਨਰਸਾਂ ਦਾ ਹਾਲਚਾਲ ਜਾਣਨ ਪਹੁੰਚੇ ਸਿਹਤ ਮੰਤਰੀ ਤੇ ਵਿਰੋਧੀ ਪਾਰਟੀਆਂ

ਪਟਿਆਲਾ 'ਚ ਨਰਸਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬ੍ਰਹਮ ਮਹਿੰਦਰਾ।

1 / 2ਪਟਿਆਲਾ 'ਚ ਨਰਸਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬ੍ਰਹਮ ਮਹਿੰਦਰਾ। ਫੋਟੋ : ਭਾਰਤ ਭੂਸ਼ਣ

ਪਟਿਆਲਾ 'ਚ ਸੰਘਰਸ਼ਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ।

2 / 2ਪਟਿਆਲਾ 'ਚ ਸੰਘਰਸ਼ਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ। ਫੋਟੋ : ਭਾਰਤ ਭੂਸ਼ਣ/ਹਿੰਦੁਸਤਾਨ ਟਾਈਮਜ਼

PreviousNext

ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਤੁਰੀਆਂ ਨਰਸਾਂ ਵੱਲੋਂ ਬੀਤੇ ਕੱਲ੍ਹ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਕਾਲਜ ਦੀ ਛੱਤ ਤੋਂ ਛਾਲ ਮਾਰੇ ਜਾਣ ਤੋਂ ਬਾਅਦ ਅੱਜ ਉਨ੍ਹਾਂ ਦਾ ਹਾਲ ਜਾਣਨ ਲਈ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚੇ। 

 

ਇਥੇ ਪਹੁੰਚੇ ਪੰਜਾਬ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅੱਜ ਬੜੇ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੱਕ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਕਾਂਗਰਸ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਅੱਜ ਉਨ੍ਹਾਂ ਵਾਅਦਿਆਂ ਤੋਂ ਮੁੱਕਰ ਰਹੀ ਹੈ।  

 

ਆਮ ਆਦਮੀ ਪਾਰਟੀ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀ ਅੱਜ ਹਸਪਤਾਲ ਵਿਚ ਜਾ ਕੇ ਨਰਸਾਂ ਦਾ ਹਾਲਚਾਲ ਜਾਣਿਆ।

 

ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਪਹੁੰਚਣ ਤੋਂ ਬਾਅਦ ਸੱਤਾਧਾਰੀ ਕਾਂਗਰਸ ਵੀ ਹਰਕਤ ਵਿਚ ਆਈ। ਇਸ ਤੋਂ ਬਾਅਦ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਪਹੁੰਚੇ।  ਇਸ ਦੌਰਾਨ ਸੰਘਰਸ਼ ਕਰ ਰਹੀਆਂ ਨਰਸਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Health Minister and the Opposition parties arrived to know the situation of the nurses