ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈਕੋਰਟ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਪੁੱਛਿਆ ਕਿਉਂ ਨਾ ਤੁਹਾਡੇ ਵਿਰੁੱਧ ਕਾਰਵਾਈ ਕੀਤੀ ਜਾਵੇ

ਹਾਈਕੋਰਟ ਨੇ ਸਿੱਖਿਆ ਸਕੱਤਰ ਨੂੰ ਪੁੱਛਿਆ ਕਿਉਂ ਨਾ ਤੁਹਾਡੇ ਵਿਰੁੱਧ ਕਾਰਵਾਈ ਕੀਤੀ ਜਾਵੇ

ਅਧਿਆਪਕਾਂ ਦੇ ਮਸਲੇ ਉਤੇ ਪੰਜਾਬ ਦਾ ਸਿੱਖਿਆ ਵਿਭਾਗ ਹਰ ਪਾਸੇ ਤੋਂ ਅੱਜ ਕੱਲ੍ਹ ਘਿਰਦਾ ਨਜ਼ਰ ਆ ਰਿਹਾ ਹੈ।  ਠੇਕੇ ਉਤੇ ਕੰਮ ਕਰਦੇ ਐਸ ਐਸ ਏ ਅਤੇ ਰਮਸਾ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਨ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਹੁਕਮਾਂ ਦੀ ਪਾਲਣਾ ਨਾ ਕਰਨ ਕਰਕੇ, ਅੱਜ ਅਦਾਲਤ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਾਮ ਉਤੇ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਤੁਹਾਡੇ ਵਿਰੁਧ ਅਦਾਲਤ ਦੀ ਮਾਣਹਾਨੀ ਲਈ ਕਾਰਵਾਈ ਕੀਤੀ ਜਾਵੇ। 

ਅਧਿਆਪਕਾਂ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਵਿਰੋਧੀ ਪਾਰਟੀਆਂ ਵੱਲੋਂ ਬਾਈਕਾਟ

ਇਸ ਸਬੰਧੀ ਹਾਈਕੋਰਟ ਵੱਲੋਂ ਅਗਲੀ ਤਰੀਕ 14 ਮਾਰਚ 2019 ਪਾ ਦਿੱਤੀ ਗਈ ਜਿਸ ਵਿਚ ਸਿੱਖਿਆ ਸਕੱਤਰ ਨੇ ਆਪਣਾ ਜਵਾਬ ਦੇਣਾ ਹੈ।  ਜ਼ਿਕਰਯੋਗ ਹੈ ਕਿ ਐਸਐਸਏ ਤੇ ਰਮਸਾ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਾਉਣ ਲਈ ਅਧਿਆਪਕਾਂ ਨੇ 2018 ਵਿਚ ਹਾਈਕੋਰਟ ਵਿਚ ਪਹੁੰਚ ਕੀਤੀ ਸੀ, ਜਿਸ ਉਤੇ ਹਾਈਕੋਰਟ ਨੇ ਦਸੰਬਰ ਮਹੀਨੇ ਵਿਚ ਤਨਖਾਹਾਂ ਜਾਰੀ ਕਰਨ ਸਬੰਧੀ ਹੁਕਮ ਦਿੱਤੇ ਸਨ। ਪ੍ਰੰਤੂ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ।

ਅਧਿਆਪਕਾਂ ਨੇ ਸੰਘਰਸ਼ ਹੋਰ ਭਖਾਇਆ, ਪੁਲਿਸ ਨੇ ਮੁੜ ਜੋਰ ਦਿਖਾਇਆ

ਇਸ ਸਬੰਧੀ ਮੁੜ ਅਧਿਆਪਕਾਂ ਨੇ ਵਕੀਲ ਮੁਨੀਸ਼ ਭਾਰਦਵਾਜ ਰਾਹੀਂ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਉਤੇ ਪਟੀਸ਼ਨ ਦਾਇਰ ਕੀਤੀ ਸੀ, ਜਿਸ ਉਤੇ ਅਦਾਲਤ ਨੇ ਕਾਰਵਾਈ ਕਰਦੇ ਹੋਏ ਨੋਟਿਸ ਜਾਰੀ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The High Court asked Education Secretary why the action should not be taken against you