ਜਿ਼ਲ੍ਹਾ ਪ੍ਰਸ਼ਾਸਨ ਜਲੰਧਰ ਨੇ ਕਿਹਾ ਕਿ ਮੁਸਲਿਮ ਅਤੇ ਇਸਾਈ ਭਾਈਚਾਰੇ ਨੂੰ ਕਬਰਿਸਤਾਨ ਲਈ ਜ਼ਮੀਨ ਉਪਲੱਬਧ ਕਰਵਾਉਣ ਦੇ ਕੰਮ ਨੂੰ ਪਹਿਲ ਦਿੱਤੀ ਜਾਵੇਗੀ। ਜਿ਼ਲ੍ਹਾ ਵਧੀਕ ਕਮਿਸ਼ਨਰ ਜਸਬੀਰ ਸਿੰਘ ਨੇ ਇੱਥੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨਵਰ ਮਸੀਹ ਨਾਲ ਇਕ ਮੀਟਿੰਗ ਦੌਰਾਨ ਕਿਹਾ।
ਉਨ੍ਹਾਂ ਕਿਹਾ ਕਿ ਭਾਈਚਾਰੇ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਜਿੱਥੇ ਵੀ ਥਾਂ ਦੀ ਜ਼ਰੂਰਤ ਹੋਵੇਗੀ ਜਿ਼ਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਉਹ ਥਾਂ ਮੁਹੱਈਆ ਕਰਵਾਉਣ ਦੀ ਕੋਸਿ਼ਸ਼ ਕਰੇਗਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹਿੱਤਾਂ ਦੀ ਰੱਖਿਆ ਲਈ ਪ੍ਰਸ਼ਾਸਨ ਵਚਨਬੱਧ ਹੈ।
ਉਨ੍ਹਾਂ ਸਬੰਧਤ ਵਰਗ ਦੇ ਪ੍ਰਤੀਨਿਧਾਂ ਨੂੰ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਧਰ ਦੇ ਸਕਦੇ ਹਨ, ਜਿਸ `ਤੇ ਉਚਿਤ ਕਾਰਵਾਈ ਕੀਤੀ ਜਾਵੇਗੀ।