ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਕਾਇਆ ਬਿਲਾਂ ਦੇ ਭੁਗਤਾਨ ਬਦਲੇ ਰਿਸ਼ਵਤ ਮੰਗਦਾ ਅਫ਼ਸਰ ਰੰਗੇ ਹੱਥੀ ਗ੍ਰਿਫਤਾਰ

ਫਿਰੋਜਪੁਰ ਵਿਖੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1 ਦੇ ਦਫਤਰ ਐਕਸੀਅਨ ਚ ਤਾਇਨਾਤ ਸੀਨੀਅਰ ਸਹਾਇਕ ਅਫ਼ਸਰ ਜਸਮੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ

 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ ਮੁਹੱਲਾ, ਫਿਰੋਜਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

 

ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਉਸ ਦੀ ਫਰਮ ਦੇ ਬਕਾਇਆ ਬਿਲਾਂ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ

 

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਉਕਤ ਸੀਨੀਅਰ ਸਹਾਇਕ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁੰਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The officer seeking a bribe for the payment of the remaining bills is caught red handed