ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਗੁਰੂਘਰ ਜਾਣ ਲਈ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਫਾਜ਼ਿਲਕਾ ਵਿਖੇ ਮੁਕੰਮਲ

ਸਰਕਾਰੀ ਆਈ.ਟੀ.ਆਈ. ਫਾਜਿਲਕਾ ਵਿਖੇ ਵਿਸ਼ੇਸ਼ ਕੈਂਪ ਦਾ ਕੀਤਾ ਆਯੋਜਨ

ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਹਨੂੰਮਾਨਗੜ੍ਹ ਰੋਡ ਅਬੋਹਰ ਵਿਖੇ ਕੈਂਪ 6 ਨਵੰਬਰ ਨੂੰ

 

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਪਾਏ ਜਾ ਰਹੇ ਭਾਰੀ ਉਤਸ਼ਾਹ ਨੂੰ ਵੇਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਨਵੇਂ ਪਾਸਪੋਰਟ ਬਣਾਉਣ ਦੀ ਸੁਵਿਧਾ ਜ਼ਿਲ੍ਹੇ ਅੰਦਰ ਮੁਹੱਈਆ ਕਰਵਾਈ ਗਈ। 

 

 

 

ਇਸ ਤਹਿਤ ਪਾਸਪੋਰਟ ਦਫ਼ਤਰ ਅੰਮ੍ਰਿਤਸਰ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕਰਕੇ ਸਰਕਾਰੀ ਆਈ.ਟੀ.ਆਈ. ਫਾਜਿਲਕਾ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਂਪ ਦਾ ਉਦਘਾਟਨ ਕਰਨ ਮੌਕੇ ਪਹੁੰਚੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਕੀਤਾ।

 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਦਰਸ਼ਨ ਕਰਨ ਵਾਲਿਆਂ ਵਿੱਚ ਪਾਸਪੋਰਟ ਬਣਾਉਣ ਦੀ ਹੋੜ ਨੂੰ ਵੇਖਦਿਆਂ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਚਾਹਵਾਨਾਂ ਨੂੰ ਪਾਸਪੋਰਟ ਬਣਵਾਉਣ ਲਈ ਦੂਰ ਦੁਰਾਡੇ ਨਾਂ ਜਾਣਾ ਪਵੇ ਤੇ ਚਾਹਵਾਨ ਬੇਲੋੜੀ ਖੱਜਲ ਖੁਆਰੀ ਤੋਂ ਵੀ ਬੱਚ ਸਕਣ।


ਪਾਸਪੋਰਟ ਦਫਤਰ ਅੰਮ੍ਰਿਤਸਰ ਦੇ ਏ.ਪੀ.ਓ ਬਲਰਾਜ ਕੁਮਾਰ ਨੇ ਦੱਸਿਆ ਕਿ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ ਲਗਾਏ ਗਏ ਕੈਂਪ ਦੌਰਾਨ 178 ਚਾਹਵਾਨਾਂ ਨੂੰ ਪਾਸਪੋਰਟ ਜਾਰੀ ਕਰਨ ਵਾਸਤੇ ਯੋਗ ਚੁਣਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਯੋਗ ਚੁਣੇ ਗਏ ਚਾਹਵਾਨਾਂ ਦੇ ਪਾਸਪੋਰਟ ਪੁਲਿਸ ਵੱਲੋਂ ਵੈਰੀਫਿਕੇਸਨ ਉਪਰੰਤ ਘਰ ਵਿੱਚ ਪੁੱਜਦੇ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹਨੂੰਮਾਨਗੜ੍ਹ ਰੋਡ ਅਬੋਹਰ ਵਿਖੇ 6 ਨਵੰਬਰ ਨੂੰ ਪਾਸਪੋਰਟ ਬਣਾਉਣ ਸਬੰਧੀ ਕੈਂਪ ਲਗਾਇਆ ਜਾਵੇਗਾ, ਇਸ ਦੌਰਾਨ 200 ਨਵੇਂ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਕੀਤੀ ਜਾਵੇਗੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The process of making passport of the person wishing to visit Kartarpur Sahib is completed at Fazilka