ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਉਤੇ ਵਿਭਾਗ ਨੇ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀਆਂ ਸੂਚੀਆਂ ਵੈੱਬਸਾਈਟ ਉਤੇ ਪਾਈਆਂ ਗਈਆਂ ਹਨ ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਕੁੱਝ ਦਿਨ ਪਹਿਲਾਂ ਇਕ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਆਂਗਨਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਤੇ ਮੁੱਦੇ ਹੱਲ ਕਰਨ ਲਈ ਆਖਿਆ ਸੀ

 

ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਕਰਨ ਦੀ ਮੰਗ ਲੰਮੇ ਸਮੇਂ ਤੋਂ ਚੱਲ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਵਿਭਾਗ ਨੇ ਹੁਣ ਇਹ ਪ੍ਰਕਿਰਿਆ ਸ਼ੁਰੂ ਕੀਤੀ ਹੈ ਉਨ੍ਹਾਂ ਦੱਸਿਆ ਕਿ 'ਨਾਨ ਮਨਿਸਟਰੀਅਲ ਸੇਵਾ ਨਿਯਮ 2001' ਅਨੁਸਾਰ ਕੀਤੀ ਜਾ ਰਹੀ ਇਸ ਤਰੱਕੀ ਲਈ ਯੋਗ ਪਾਏ ਗਏ ਉਮੀਦਵਾਰਾਂ ਦੀਆਂ ਸੂਚੀਆਂ ਕੈਟੇਗਰੀ ਵਾਈਜ਼ ਵਿਭਾਗ ਦੀ ਵੈੱਬਸਾਈਟ www.sswcd.punjab.gov.in ਉਤੇ ਪਾਈਆਂ ਗਈਆਂ ਹਨ ਜੇ ਕਿਸੇ ਵਰਕਰ ਨੂੰ ਕਿਸੇ ਕੈਟੇਗਰੀ ਜਾਂ ਕੋਈ ਹੋਰ ਇਤਰਾਜ਼ ਹੈ ਜਾਂ ਕਿਸੇ ਦਾ ਨਾਂ ਸ਼ਾਮਲ ਹੋਣ ਤੋਂ ਰਹਿ ਗਿਆ ਹੈ, ਉਹ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੋਲ ਆਪਣੇ ਇਤਰਾਜ਼ ਜਾਂ ਨਾਮ 13 ਮਾਰਚ 2020 ਕੋਲ ਦਰਜ ਕਰਵਾ ਸਕਦੇ ਹਨ

 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ਤੋਂ ਲਈ ਜਾ ਸਕਦੀ ਹੈ ਉਨ੍ਹਾਂ ਦੱਸਿਆ ਕਿ ਤਰੱਕੀ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਰਥਿਕ ਤੌਰ ਉਤੇ ਪਛੜੇ ਵਰਗ ਲਈ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ

 

ਵੈੱਬਸਾਈਟ

www.sswcd.punjab.gov.in

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The process of promotion of supervisors from Anganwadi workers started in Punjab