ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 46 ਲੱਖ ਪਰਿਵਾਰਾਂ ਲਈ ਸ਼ੁਰੂ ਹੋਈ ਸਰਬੱਤ ਸਿਹਤ ਬੀਮਾ ਸਕੀਮ

----ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ਨੂੰ ਕੀਤਾ ਸਮਰਪਿਤ----

 

ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਜਨਮ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਰਕਾਰ ਦੀ ਮਹੱਤਵਪੂਰਨ ਸਿਹਤ ਬੀਮਾ ਸਕੀਮਸਰਬੱਤ ਸਿਹਤ ਬੀਮਾ ਯੋਜਨਾਦਾ ਆਗਾਜ਼ ਕੀਤਾ ਜਿਸ ਨਾਲ 46 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ

 

 

ਅੱਜ ਇੱਥੇ ਸਕੀਮ ਦੀ ਸ਼ੁਰੂਆਤ ਕਰਦਿਆਂ ਮੁਹਾਲੀ ਜ਼ਿਲ੍ਹੇ ਦੇ ਪਹਿਲੇ 11 ਲਾਭਪਾਤਰੀਆਂ ਨੂੰ -ਕਾਰਡ ਵੀ ਸੌਂਪੇ ਗਏ। ਇਸ ਸਕੀਮ ਨਾਲ ਲਾਭਪਾਤਰੀ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਇਸ ਨਾਲ ਲਾਭਪਾਤਰੀਆਂ ਦਾ ਮੁਫਤ ਅਤੇ ਬਿਹਤਰ ਇਲਾਜ ਹੋ ਸਕੇਗਾ ਜਿਸ ਵਿੱਚ ਉਨ੍ਹਾਂ ਦੇ ਪਹਿਲਾਂ ਤੋਂ ਹੋਏ ਰੋਗ ਦਾ ਇਲਾਜ ਵੀ ਸ਼ਾਮਲ ਹੋਵੇਗਾ

 

ਮੁੱਖ ਮੰਤਰੀ ਨੇ ਕਿਹਗਾ ਕਿ ਇਸ ਸਕੀਮ ਦੇ ਜਾਰੀ ਕਰਨ ਨਾਲ ਸੂਬੇ ਦੀ 76 ਫੀਸਦੀ ਵਸੋਂ ਸਿਹਤ ਬੀਮਾ ਤਹਿਤ ਕਵਰ ਹੋ ਗਈ ਹੈ ਅਤੇ ਏਨੀ ਵੱਡੀ ਗਿਣਤੀ ਨੂੰ ਕਵਰ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਉਨ੍ਹਾਂ ਲੋਕ ਭਲਾਈ ਦੀ ਇਸ ਮਹੱਤਵਪੂਰਨ ਸਕੀਮ ਨੂੰ ਰਾਜੀਵ ਗਾਂਧੀ ਨੂੰ ਸਮਰਪਿਤ ਕੀਤਾ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਦੀ ਸੋਚ ਨੂੰ ਅੱਗੇ ਵਧਾਉਂਦੀ ਹੋਈ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ

 

 

 

ਇਹ ਗੱਲ ਯਾਦ ਰੱਖਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਕੁਝ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦਾ ਦਾਇਰਾ ਵਧਾਉਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਨਾਲ 31 ਲੱਖ ਹੋਰ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਪ੍ਰਤੀ ਸਾਲ ਬੀਮਾ ਕਵਰ ਮਿਲਿਆ। ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤਹਿਤ 14.86 ਲੱਖ ਪਰਿਵਾਰ ਕਵਰ ਹੁੰਦੇ ਹਨ ਜਿਸ ਦੇ ਪ੍ਰੀਮੀਅਮ ਦਾ ਖਰਚਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ 60:40 ਅਨੁਪਾਤ ਵਿੱਚ ਚੁੱਕਿਆ ਜਾਣਾ ਹੈ। ਇਹ ਅੰਕੜੇ ਸਮਾਜਿਕ ਆਰਥਿਕ ਜਾਤੀਆਂ ਜਨਗਣਨਾ (ਐਸ..ਸੀ.ਸੀ.) ਅਨੁਸਾਰ ਲਏ ਗਏ ਹਨ। ਸੂਬਾ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀ ਸਕੀਮ ਵਿੱਚ ਹੋਰ ਨਵੇਂ ਸ਼ਾਮਲ ਕੀਤੇ ਗਏ 31 ਲੱਖ ਲਾਭਪਾਤਰੀਆਂ ਦੇ ਪ੍ਰੀਮੀਅਰ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਈ ਮਹੀਨੇ ਪਹਿਲਾਂ 76 ਫੀਸਦੀ ਵਸੋਂ ਨੂੰ ਸਿਹਤ ਬੀਮਾ ਤਹਿਤ ਕਵਰ ਕਰਨ ਦੀ ਯੋਜਨਾ ਬਣਾਈ ਗਈ ਸੀ ਅਤੇ ਜੇਕਰ ਅਸੀਂ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਨੂੰ ਹੂਬਹੂ ਲਾਗੂ ਕਰਦੇ ਤਾਂ ਸੂਬੇ ਦੀ 12 ਫੀਸਦੀ ਵਸੋਂ ਹੀ ਕਵਰ ਹੋਣੀ ਸੀ। ਬਾਕੀ ਸੂਬਿਆਂ ਵਿੱਚ ਇਸ ਸਕੀਮ ਤਹਿਤ ਵੱਧ ਤੋਂ ਵੱਧ 30 ਫੀਸਦੀ ਵਸੋਂ ਨੂੰ ਹੀ ਸਿਹਤ ਬੀਮਾ ਤਹਿਤ ਕਵਰ ਕੀਤਾ ਗਿਆ

 

 

ਮੁੱਖ ਮੰਤਰੀ ਨੇ ਇਸ ਮੌਕੇ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਾਂਹਵਧੂ ਸੋਚ ਸਦਕਾ ਪੰਜਾਬ ਵਿੱਚ ਪੈਪਸੀ ਦੇ ਰੂਪ ਵਿੱਚ ਪਹਿਲਾ ਬਹੁਕੌਮੀ ਪ੍ਰਾਜੈਕਟ ਸਥਾਪਤ ਕੀਤਾ ਗਿਆ ਸੀ

 

ਮੁੱਖ ਮੰਤਰੀ ਨੇ ਕਿਹਾ, ‘‘ਮੈਂ ਉਸ ਵੇਲੇ ਪੰਜਾਬ ਵਿੱਚ ਖੇਤੀਬਾੜੀ ਮੰਤਰੀ ਸੀ ਜਦੋਂ ਮੈਂ ਇਸ ਪਲਾਂਟ ਨੂੰ ਸਥਾਪਤ ਕਰਨ ਦੀ ਯੋਜਨਾ ਪ੍ਰਧਾਨ ਮੰਤਰੀ ਦਫਤਰ ਕੋਲ ਲੈ ਕੇ ਗਿਆ ਜਿਹੜੀ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਲਾਗੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਸੀ ਮੈਨੂੰ ਹੁਣ ਵੀ ਯਾਦ ਹੈ ਕਿ ਕਿਵੇਂ ਮੈਨੂੰ ਅੱਠਵੇਂ ਦਿਨ ਇਹ ਸੰਦੇਸ਼ ਮਿਲਿਆ ਕਿ ਪ੍ਰਧਾਨ ਮੰਤਰੀ ਨੇ ਇਹ ਪ੍ਰਾਜੈਕਟ ਮਨਜ਼ੂਰ ਕਰ ਲਿਆ ਹੈ ਅਤੇ ਉਹ ਮੈਨੂੰ ਮਿਲਣਾ ਚਾਹੁੰਦੇ ਹਨ’’

 

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤੇ 46 ਲੱਖ ਪਰਿਵਾਰਾਂ ਬਾਰੇ ਵਿਸਥਾਰ ਵਿੱਚ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 20.43 ਲੱਖ ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਹੋਲਡਰ ਪਰਿਵਾਰ ਹਨ। ਇਸ ਤੋਂ ਇਲਾਵਾ ਸੀ..ਸੀ.ਸੀ. ਦੇ ਅੰਕੜਿਆਂ ਅਨੁਸਾਰ 14.86 ਲੱਖ ਪਰਿਵਾਰ, 2.8 ਲੱਖ ਛੋਟੇ ਕਿਸਾਨ, ਸੂਬਾ ਉਸਾਰੀ ਭਲਾਈ ਬੋਰਡ ਕੋਲ ਪੰਜੀਕ੍ਰਿਤ 2.38 ਲੱਖ ਤੋਂ ਜ਼ਿਆਦਾ ਉਸਾਰੀ ਕਿਰਤੀ, 46 ਹਜ਼ਾਰ ਛੋਟੇ ਵਪਾਰੀ ਵੀ ਸ਼ਾਮਲ ਹਨ। ਇਸ ਸਕੀਮ ਵਿੱਚ ਸੂਬਾ ਸਰਕਾਰ ਦੇ ਐਕਰੀਡੇਟਿਡ ਤੇ ਪੀਲਾ ਕਾਰਡ ਧਾਰਕ 4500 ਪੱਤਰਕਾਰ ਵੀ ਕਵਰ ਕੀਤੇ ਗਏ ਹਨ

 

ਇਸ ਸਕੀਮ ਰਾਹੀਂ ਲਾਭਪਾਤਰੀ 200 ਸਰਕਾਰੀ ਹਸਪਤਾਲਾਂ ਸਮੇਤ 450 ਤੋਂ ਵੱਧ ਸੂਚੀਬੱਧ ਹਸਪਤਾਲਾਂ ਰਾਹੀਂ ਆਪਣਾ ਇਲਾਜ ਕਰਵਾ ਸਕਣਗੇ ਇਸ ਸਕੀਮ ਤਹਿਤ ਵਿਸ਼ੇਸ਼ ਤੌਰਤੇ 1396 ਟ੍ਰੀਟਮੈਂਟ ਪੈਕੇਜ ਡਿਜ਼ਾਈਨ ਕੀਤੇ ਗਏ ਹਨ ਮਹਾਤਮਾ ਗਾਂਧੀ ਸਰਬਤ ਸਿਹਤ ਬੀਮਾ ਯੋਜਨਾ ਅਧੀਨ 333 ਕਰੋੜ ਦੇ ਕੁਲ ਪ੍ਰੀਮੀਅਮ ਵਿੱਚੋਂ 276 ਕਰੋੜ ਰੁਪਏ ਦੀ ਰਾਸ਼ੀ ਜੋ 83 ਫੀਸਦੀ ਬਣਦੀ ਹੈ, ਸੂਬਾ ਸਰਕਾਰ ਦੀ ਹਿੱਸੇਦਾਰੀ ਹੋਵੇਗੀ ਜਦਕਿ ਬਾਕੀ ਬਚਦੀ 57 ਕਰੋੜ ਰੁਪਏ ਦੀ ਹਿੱਸੇਦਾਰੀ ਭਾਰਤ ਸਰਕਾਰ ਦੀ ਹੋਵੇਗੀ ਇਸ ਸਕੀਮ ਤਹਿਤ ਅਪਰੇਸ਼ਨਾਂ ਸਬੰਧੀ ਪੈਕੇਜ ਵਿੱਚ ਹਸਪਤਾਲ ਦਾਖਲ ਹੋਣ ਤੋਂ ਪਹਿਲਾਂ ਦੇ ਤਿੰਨ ਦਿਨ ਅਤੇ ਬਾਅਦ ਦੇ 15 ਦਿਨ ਵੀ ਸ਼ਾਮਲ ਕੀਤੇ ਜਾਣਗੇ

 

ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਨ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਇਤਿਹਾਸਕ ਫੈਸਲਾ ਲੈਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਹ ਕਦਮ ਸੂਬੇ ਦੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਰੀਜ਼ ਕੋਲ .ਕਾਰਡ ਨਾ ਹੋਣ ਦੀ ਸੂਰਤ ਵਿੱਚ ਵੀ ਉਹ ਕਿਸੇ ਵੀ ਸੂਚੀਬੱਧ ਹਸਪਤਾਲ ਵਿੱਚ ਜਾ ਕੇ ਅਰੋਗਿਆ ਮਿੱਤਰ ਨੂੰ ਮਿਲ ਸਕਦਾ ਹੈ ਜਿੱਥੇ ਉਸ ਦਾ ਮੌਕੇਤੇ .ਕਾਰਡ ਬਣਾ ਕੇ ਨਗਦੀ ਰਹਿਤ ਅਦਾਇਗੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗਾ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Punjab Government has launched a health insurance scheme for 46 lakh families