ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ‘ਤੰਦਰੁਸਤ ਪੰਜਾਬ ਸਮੇਤ ਪੋਸ਼ਣ ਮੁਹਿੰਮ’ ਨੂੰ ਬਣਾਵੇਗੀ ਲੋਕ ਲਹਿਰ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਸ਼ੁੱਕਰਵਾਰ ਨੂੰਤੰਦਰੁਸਤ ਪੰਜਾਬ ਸਮੇਤ ਪੋਸ਼ਣ ਅਭਿਆਨਵਿੱਚ ਸ਼ਾਮਲ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਇਸ ਪ੍ਰੋਗਰਾਮ ਨੂੰ ਜਨ ਲਹਿਰ ਬਣਾਉਣ ਦਾ ਨਿਰਦੇਸ਼ ਦਿੱਤਾ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪੋਸ਼ਣ ਅਭਿਆਨ ਪੰਜਾਬਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ 1 ਤੋਂ 31 ਸਤੰਬਰ ਤੱਕ ਤੰਦਰੁਸਤ ਪੰਜਾਬ ਦੀ ਤਰਜ਼ ਉਤੇਪੋਸ਼ਣ ਮਾਹਕਰਵਾਉਣ ਅਤੇ ਇਸ ਤਹਿਤ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨਾਲ ਮਿਲ ਕੇ ਗਤੀਵਿਧੀਆਂ ਕਰਾਉਣ ਲਈ ਕਿਹਾ

 

 

ਸ੍ਰੀ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਬੱਚੇ ਦੇ ਜਨਮ ਤੋਂ ਪਹਿਲੇ 1000 ਦਿਨਾਂ ਦੌਰਾਨ ਸਾਫ-ਸਫਾਈ ਤੇ ਸਿਹਤ ਦਾ ਖਿਆਲ ਰੱਖਣ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਖੂਨ ਦੀ ਕਮੀ, ਪੌਸ਼ਟਿਕ ਖੁਰਾਕ, ਡਾਇਰੀਆ ਤੋਂ ਬਚਾਅ, ਹੱਥਾਂ ਦੀ ਸਾਫ-ਸਫਾਈ ਬਾਰੇ ਵੀ ਜਾਗਰੂਕਤਾ ਫੈਲਾਏ ਜਾਣ ਦੀ ਲੋੜਤੇ ਜ਼ੋਰ ਦਿੱਤਾ।

 

 

ਉਨ੍ਹਾਂ ਨੇ ਲੋਕਾਂ ਨੂੰਤੰਦਰੁਸਤ ਪੰਜਾਬ ਤੇ ਪੋਸ਼ਣ ਅਭਿਆਨਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਪ੍ਰਭਾਤ ਫੇਰੀਆਂ ਕੱਢਣ, ਪੋਸ਼ਣ ਮੇਲੇ ਲਗਾਉਣ, ਨੁੱਕੜ ਨਾਟਕ ਕਰਾਉਣ, ਯੂਥ ਕਲੱਬਾਂ ਦੀਆਂ ਮੀਟਿੰਗਾਂ ਕਰਾਉਣ ਤੋਂ ਇਲਾਵਾ ਸਕੂਲਾਂ ਤੇ ਜਨਤਕ ਸਮਾਗਮਾਂ ਵਿੱਚ ਇਸ ਦਾ ਪ੍ਰਚਾਰ ਕਰਨ ਦਾ ਵੀ ਨਿਰਦੇਸ਼ ਦਿੱਤਾ

 

 

ਦੱਸਣਯੋਗ ਹੈ ਕਿ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਵਾਲੇ 10 ਵਿਭਾਗਾਂ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ, ਹੁਨਰ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤਾਂ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਯੁਵਕ ਸੇਵਾਵਾਂ ਤੇ ਖੇਡਾਂ, ਸਕੂਲ ਸਿੱਖਿਆ, ਖੇਤੀਬਾੜੀ, ਸਿਹਤ ਤੇ ਪਰਿਵਾਰ ਭਲਾਈ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ਼ਾਮਲ ਹਨ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪੋਸ਼ਣ ਮਾਹਸਬੰਧੀ ਗਤੀਵਿਧੀਆਂ ਦੇ ਪ੍ਰਚਾਰ ਦੀ ਲੋੜਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਇਸ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਮਹੱਤਤਾ ਬਾਰੇ ਲੋਕਾਂ ਨੂੰ ਵੱਖ ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਵਿਭਾਗਾਂ ਨਾਲ ਮਿਲ ਕੇ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰਤੇ ਵੱਖ ਵੱਖ ਗਤੀਵਿਧੀਆਂ ਕਰਾਈਆਂ ਜਾਣ ਤਾਂ ਜੋ ਲੋਕਾਂ ਖਾਸ ਤੌਰਤੇ ਔਰਤਾਂ ਤੇ ਬੱਚਿਆਂ ਦੀ ਇਸ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ

 

 

ਮੁੱਖ ਸਕੱਤਰ ਨੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਬੱਚਿਆਂ ਵਿੱਚੋਂ ਕੁਪੋਸ਼ਣ ਅਤੇ ਖੂਨ ਦੀ ਕਮੀ ਦੂਰ ਕਰਨ ਅਤੇ ਔਰਤਾਂ ਤੇ ਕੁੜੀਆਂ (15 ਤੋਂ 49 ਸਾਲ) ਵਿੱਚੋਂ ਖੂਨ ਦੀ ਕਮੀ ਦੂਰ ਕਰਨ ਅਤੇ ਘੱਟ ਰਹੀ ਜਨਮ ਦਰ ਨੂੰ ਦੂਰ ਕਰਨ ਦੇ ਮਿਥੇ ਟੀਚਿਆਂ ਨੂੰ ਹਾਸਲ ਕਰਨ ਲਈ ਇਹ ਗਤੀਵਿਧੀਆਂ ਕਰਾਈਆਂ ਜਾਣ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Punjab government will create a nutrition campaign with healthy Punjab people movement