ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਕਰਵਾਏਗੀ ਗਲੋਬਲ ਕਬੱਡੀ ਲੀਗ

ਪੰਜਾਬ ਸਰਕਾਰ ਕਰਵਾਏਗੀ ਗਲੋਬਲ ਕਬੱਡੀ ਲੀਗ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਗਲੋਬਲ ਕਬੱਡੀ ਲੀਗ ਕਰਵਾਈ ਜਾਵੇਗੀ। ਇਸ ਲੀਗ ਦੇ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਖਰਚਾ ਨਹੀਂ ਕੀਤਾ ਜਾਵੇਗਾ, ਜੋ ਵੀ ਖਰਚਾ ਹੋਵੇਗਾ ਉਹ ਸਪਾਂਸਰਸਿ਼ਪ ਰਾਹੀਂ ਹੀ ਕੀਤਾ ਜਾਵੇਗਾ। ਇਹ ਗਲੋਬਲ ਕਬੱਡੀ ਲੀਗ ਇਸੇ ਸਾਲ 14 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਈ ਜਾਵੇਗੀ। ਕਬੱਡੀ ਲੀਗ ਦੇ ਮੁਕਾਬਲੇ ਪੰਜਾਬ ਦੇ ਜਲੰਧਰ ਤੇ ਲੁਧਿਆਣਾ `ਚ ਕਰਵਾਏ ਜਾਣਗੇ, ਜਦੋਂ ਕਿ ਫਾਈਨਲ ਮੁਕਾਬਲਾ ਮੁਹਾਲੀ `ਚ ਕਰਵਾਇਆ ਜਾਵੇਗਾ। 

 

ਇਸ ਸਬੰਪੀ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਗਲੋਬਲ ਕਬੱਡੀ ਲੀਗ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਾ ਸੁਨੇਹਾ ਦੇਣ ਲਈ ਇਹ ਲੀਗ ਕਰਵਾਈ ਜਾਵੇਗੀ, ਜਿਸ `ਚ ਦੇਸ਼-ਵਿਦੇਸ਼ ਦੀਆਂ ਟੀਮਾਂ ਹਿੱਸਾ ਲੈਣਗੀਆਂ।

 

ਉਨ੍ਹਾਂ ਪਿੱਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਕਬੱਡੀ ਕੱਪਾਂ ਸਬੰਧੀ ਕਿਹਾ ਕਿ ਉਹ ਕਬੱਡੀ ਕੱਪ ਸਿਰਫ਼ ਸ਼ੋਅ ਸਨ, ਜਦੋਂ ਕਿ ਮੌਜੂਦਾ ਸਰਕਾਰ ਦਾ ਇਹ ਟੂਰਨਾਮੈਂਟ ਇਕ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਕਬੱਡੀ ਲੀਗ ਨੂੰ ਲੈ ਕੇ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾ ਰਹੀ ਹੈ, ਜਿਸਨੂੰ ਸਰਕਾਰ ਵਲੋਂ ਸਰਕਾਰੀ ਨੀਤੀ ਤਹਿਤ ਚਲਾਇਆ ਜਾਵੇਗਾ। ਟੂਰਨਾਮੈਂਟ ਦੌਰਾਨ ਜੇਤੂਆਂ ਨੂੰ ਦਿੱਤੇ ਜਾਣ ਵਾਲੀ ਇਨਾਮੀ ਰਾਸ਼ੀ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਇਸ ਸਬੰਧੀ ਫੈਸਲਾ ਅਮਲ ਕਰ ਲਿਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਸੂਬੇ ਦੀ ਖੇਡ ਨੀਤੀ ਅਗਲੇ ਮਹੀਨ ਤੱਕ ਲਾਗੂ ਕਰ ਦਿੱਤੀ ਜਾਵੇਗੀ। ਨਵੀਂ ਖੇਡ ਨੀਤੀ ਤਹਿਤ ਨਿਯਮਾਂ ਨੂੰ ਵਿਚਾਰ ਕੇ ਵਿਸ਼ੇਸ਼ ਖਿਡਾਰੀਆਂ ਨੂੰ ਛੋਟ ਦੇਣ ’ਦੇ ਵੀ ਵਿਚਾਰ ਕੀਤਾ ਜਾਵੇਗਾ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Punjab Government will organize the Global Kabbadi League