ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਵਾਰ ਤੇ ਸਮਾਜ ਦੀ ਅਸਲੀ ਦੌਲਤ ਪੜ੍ਹੀ-ਲਿਖੀ ਤੇ ਸੂਝਵਾਨ ਪੀੜ੍ਹੀ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਜ਼ਿਲ੍ਹਾ ਹਸਪਤਾਲ ਮੋਹਾਲੀ ਸੂਬਾ ਪੱਧਰੀ 'ਧੀਆਂ ਦੀ ਲੋਹੜੀ' ਸਮਾਗਮ ਕਰਵਾਇਆ ਜਿਸ ਮੁੱਖ ਮਹਿਮਾਨ ਵਜੋਂ ਸਿਹਤ ਮੰਤਰੀ ਸ਼ਾਮਲ ਹੋਏ ਤੇ ਲੋਕਾਂ ਨੂੰ ਮਾਘੀ ਅਤੇ ਲੋਹੜੀ ਦੀ ਵਧਾਈ ਦਿੱਤੀ

 

 

 

ਇਸ ਮੌਕੇ ਨਵਜਨਮੀਆਂ ਬੱਚੀਆਂ ਨਾਲ ਪੁੱਜੀਆਂ ਮਾਵਾਂ ਅਤੇ ਹੋਰ ਲੋਕਾਂ ਨੂੰ ਸੰਬੋਧਤ ਕਰਦਿਆਂ ਸਿੱਧੂ ਨੇ ਲੜਕੀਆਂ ਨੂੰ ਬਣਦਾ ਸਤਿਕਾਰ ਦੇਣ 'ਤੇ ਜ਼ੋਰ ਦਿੱਤਾ ਤੇ ਕਿਹਾ ਕਿ ਉਹ ਪੰਜਾਬੀਆਂ ਨੂੰ ਇਸ ਗੱਲੋਂ ਵਧਾਈ ਦੇਣਾ ਚਾਹੁੰਦੇ ਹਨ ਕਿ ਵਿਆਪਕ ਜਾਗਰੂਕਤਾ ਸਦਕਾ ਲੋਕਾਂ ਦੀ ਮਾਨਸਿਕਤਾ ਵਿਚ ਸਹਿਜੇ-ਸਹਿਜੇ ਹਾਂ-ਪੱਖੀ ਬਦਲਾਅ ਰਿਹਾ ਹੈ ਅਤੇ ਸੂਬੇ ਵਿਚ ਭਰੂਣ ਹੱਤਿਆ ਦਾ ਮਾੜਾ ਰੁਝਾਨ ਪਹਿਲਾਂ ਮੁਕਾਬਲੇ ਕਾਫ਼ੀ ਘੱਟ ਗਿਆ ਹੈ, ਜਿਸਨੂੰ ਕਾਬੂ ਕਰਨ ਵਿੱਚ ਸਿਹਤ ਵਿਭਾਗ ਦੀ ਅਹਿਮ ਭੂਮਿਕਾ ਹੈ

 

ਸਿੱਧੂ ਨੇ ਉਮੀਦ ਪ੍ਰਗਟ ਕੀਤੀ ਕਿ ਸਿਹਤ ਵਿਭਾਗ ਦੇ ਯਤਨਾਂ ਅਤੇ ਲੋਕਾਂ ਦੀ ਬਦਲ ਰਹੀ ਸੋਚ ਸਦਕਾ ਆਉਣ ਵਾਲੇ ਸਮੇਂ ਵਿਚ ਸੂਬੇ ਵਿਚ ਕੁੜੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਹੋ ਜਾਵੇਗੀ ਅੱਜ ਪੰਜਾਬ ਦੇ ਕਈ ਖੇਤਰਾਂ ਵਿਚ ਕੁੜੀਆਂ ਦੀ ਗਿਣਤੀ ਮੁੰਡਿਆਂ ਨਾਲੋਂ ਜ਼ਿਆਦਾ ਹੈ ਪਰ ਹਾਲੇ ਵੀ ਕਾਫ਼ੀ ਕੁੱਝ ਕਰਨ ਦੀ ਲੋੜ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਲਾਹਨਤ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕਦਾ ਹੈ

 

ਸਿਹਤ ਮੰਤਰੀ ਨੇ ਕਿਹਾ ਕਿ ਕੁੜੀਆਂ ਨੇ ਅੱਜ ਹਰ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ ਕੁੱਝ ਖੇਤਰਾਂ ਵਿਚ ਤਾਂ ਕੁੜੀਆਂ ਨੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ ਅਜੋਕੇ ਜ਼ਮਾਨੇ ਵਿਚ ਕੁੜੀਆਂ ਕਿਸੇ ਨਾਲੋਂ ਘੱਟ ਨਹੀਂ, ਲੋੜ ਹੈ ਕਿ ਅਸੀਂ ਕੁੜੀਆਂ ਪ੍ਰਤੀ ਅਪਣੀ ਮਾਨਸਿਕਤਾ ਬਦਲੀਏ 'ਜੇ ਅੱਜ ਅਸੀਂ ਕੁੜੀਆਂ ਦੀ ਲੋਹੜੀ ਮਨਾਉਂਦੇ ਹਾਂ ਤਾਂ ਭਵਿੱਖ ਮੁੰਡਿਆਂ ਦੀ ਲੋਹੜੀ ਮਨਾਉਣ ਦੀ ਆਸ ਰੱਖੀ ਜਾ ਸਕਦੀ ਹੈ ਜੇ ਕੁੜੀਆਂ ਨੂੰ ਕੁੱਖ ਵਿਚ ਹੀ ਕਤਲ ਕਰਦੇ ਰਹਾਂਗੇ ਤਾਂ ਮੁੰਡਿਆਂ ਦੇ ਵਿਆਹ ਕਿਸ ਨਾਲ ਕਰਾਂਗੇ ਭਾਵੇਂ ਕੁੜੀ ਹੋਵੇ ਜਾਂ ਮੁੰਡਾ, ਪਰਵਾਰ ਅਤੇ ਸਮਾਜ ਦੀ ਅਸਲੀ ਦੌਲਤ ਪੜ੍ਹੀ-ਲਿਖੀ ਤੇ ਸੂਝਵਾਨ ਪੀੜ੍ਹੀ ਹੁੰਦੀ ਹੈ

 

ਇਸ ਤੋਂ ਪਹਿਲਾਂ, . ਸਿੱਧੂ ਨੇ ਹਸਪਤਾਲ ਦੇ ਜੱਚਾ-ਬੱਚਾ ਵਾਰਡਾਂ ਵਿਚ ਜਾ ਕੇ ਨਵਜਨਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਕਪੜਿਆਂ ਅਤੇ ਕੰਬਲਾਂ ਦੇ ਤੋਹਫ਼ੇ ਦੇ ਕੇ ਲੋਹੜੀ ਦੀ ਵਧਾਈ ਦਿਤੀ ਅਤੇ ਜੱਚਾ-ਬੱਚਾ ਦੀ ਸਿਹਤ ਬਾਰੇ ਜਾਣਿਆ ਕੁੱਲ 51 ਕੁੜੀਆਂ ਅਤੇ 16 ਮੁੰਡਿਆਂ ਨੂੰ ਤੋਹਫ਼ੇ ਦਿਤੇ ਗਏ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The real wealth of the family and the educated and educated generation: Balbir Singh Sidhu