ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦੀ ਮਦਦ ਕਰਨ ’ਤੇ ਮਿਲੇਗਾ 50,000 ਤੋਂ 1 ਲੱਖ ਦਾ ਇਨਾਮ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰਾਂ ਗੰਭੀਰ ਹੈ ਜਿਸ ਲਈ ਸੂਬੇ ਦੇ ਸਾਰੇ ਜਿਲਿਆਂ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਸਕੈਨਿੰਗ ਕੇਂਦਰਾਂਤੇ ਸਖਤ ਕਾਰਵਾਈ ਕੀਤੀ ਗਈ ਹੈ

 

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ

 

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਵੀ ਇਸ ਮਾਫੀਆ ਨਾਲ ਜੁੜੇ ਲੋਕਾਂ ਵਿਰੁੱਧ ਸਖਤੀ ਨਾਲ ਕਾਰਵਾਈ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਵਾਰ ਭਲਾਈ ਅਫਸਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ਲਿੰਗ ਨਿਰਧਾਰਣ ਟੈਸਟ ਕਰਨ ਸਬੰਧੀ ਕਿਸੇ ਵੀ ਤਰਾਂ ਦੀ ਸੂਚਨਾਤੇ ਤੁਰੰਤ ਕਾਰਵਾਈ ਕੀਤੀ ਜਾਵੇ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The reward of 50000 to 1 lakh will be given on the help of the Punjab Government