ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਪੰਚਾਂ ਅਤੇ ਪੰਚਾਂ ਨੂੰ ਪੰਜਾਬ ਪੰਚਾਇਤੀ ਰਾਜ ਐਕਟ ਬਾਰੇ ਕਰਵਾਇਆ ਜਾਣੂ

27 ਦਸੰਬਰ ਤੱਕ ਸਮੂਹ ਪੰਚਾਇਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ

ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਕਵਲਜੀਤ ਸਿੰਘ ਤੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਪੰਚਾਇਤੀ ਰਾਜ ਐਕਟ ਤਹਿਤ ਬੀ.ਡੀ.ਪੀ.ਓ. ਦਫ਼ਤਰ ਫਾਜਿਲਕਾ ਵਿਖੇ ਸਮੂਹ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸਿਖਲਾਈ ਦਿੱਤੀ ਗਈ।

 

ਸਰਪੰਚਾਂ ਅਤੇ ਪੰਚਾਂ ਨੂੰ ਪੰਜਾਬ ਪੰਚਾਇਤੀ ਰਾਜ ਐਕਟ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੇ ਸਰਪੰਚਾ ਨੂੰ ਦੱਸਿਆ ਕਿ ਐਕਟ ਵਿੱਚ ਦਿੱਤੇ ਅਧਿਕਾਰਾਂ ਨੂੰ ਪੰਚਾਇਤ ਲਗਾਉਣ ਸਮੇਂ ਪਿੰਡਾਂ ਵਿੱਚ ਲਾਗੂ ਕੀਤਾ ਜਾਵੇ। ਉਨ੍ਹਾਂ ਔਰਤਾ ਸਰਪੰਚਾਂ ਨੂੰ ਪੰਚਾਇਤ ਦੇ ਕੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 

 

ਉਨ੍ਹਾਂ ਨਰੇਗਾ ਦੀ ਮਹੱਤਤਾ ਬਾਰੇ ਸਰਪੰਚਾਂ ਅਤੇ ਪੰਚਾਂ ਨੂੰ ਦੱਸਿਆ। ਉਨ੍ਹਾਂ ਕਿਹਾ ਕੇ ਪੰਚਾਇਤਾਂ ਆਪਣੇ ਸ਼ਾਮਲਾਟ ਜ਼ਮੀਨਾਂ ਦੀ ਦੇਖ ਰੇਖ ਕਰਨ। ਉਨ੍ਹਾਂ ਵਲੋਂ ਨਾਜਾਇਜ਼ ਕਬਜ਼ੇ ਹਟਵਾਉਣ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਫਾਜਿਲਕਾ ਪਰਵੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਪੰਚਾਇਤਾ ਨੂੰ ਟ੍ਰੇਨਿੰਗ ਦੀਤੀ ਜਾ ਰਹੀ ਹੈ । ਇਹ ਸਿਖਲਾਈ 27 ਦਸੰਬਰ ਤੱਕ ਸਮੂਹ ਪੰਚਾਇਤਾਂ ਨੂੰ ਦਿੱਤੀ ਜਾਵੇਗੀ। 

 

ਉਨ੍ਹਾਂ ਦੱਸਿਆ ਕਿ ਪੰਚਾਇਤਾਂ ਰਾਹੀਂ ਹੋਣ ਵਾਲੇ ਕੰਮ ਜਿਵੇ ਕਿ ਨਰੇਗਾ, ਪੰਜਾਬ ਪੰਚਾਇਤੀ ਰਾਜ ਐਕਟ ਅਤੇ ਵਿਕਾਸ ਕੰਮਾ ਦੀ ਵਿਸਤਾਰਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿਖਲਾਈ ਦੇ ਆਖਰੀ ਦਿਨ ਪੰਚਾਇਤਾ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਪੰਚਾਇਤ ਨੂੰ ਸਨਮਾਨਿਤ ਕੀਤਾ ਜਾਵੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Sarpanchs and Panchs should be informed about the Punjab Panchayati Raj Act