ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

66 ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਸੂਬਾਈ ਸਮਾਰੋਹ ’ਚ ਸਿੱਧੂ ਦੇ ਕਈ ਐਲਾਨ

ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਰੋਹ ਮੌਕੇ 66 ਨਾਮਧਾਰੀ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 17-18 ਜਨਵਰੀ 1872 ਨੂੰ ਮਲੇਰਕੋਟਲਾ ਵਿਖੇ ਨਾਮਧਾਰੀ ਸਿੱਖਾਂ ਨੂੰ ਤੋਪਾਂ ਸਾਹਮਣੇ ਖੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ ਇਨਾਂ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

 

ਨਾਮਧਾਰੀ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੇਸ਼ ਦੀ ਅਜ਼ਾਦੀ ਲਹਿਰ 'ਚ ਨਾਮਧਾਰੀ ਸੰਪਰਦਾ ਵੱਲੋਂ ਪਾਏ ਯੋਗਦਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਾ-ਮਿਲਵਰਤਨ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਕੂਕਾ ਅੰਦੋਲਨ ਦੇ ਤਹਿਤ ਜਿਥੇ ਵੱਖ-ਵੱਖ ਸਮਾਜਿਕ ਬੁਰਾਈਆਂ ਦੇ ਖਾਤਮੇ 'ਚ ਯੋਗਦਾਨ ਪਾਇਆ ਗਿਆ ਉਥੇ ਹੀ ਸਮਾਜ ਵਿੱਚ ਲੜਕੀਆਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਵੀ ਲਗਾਤਾਰ ਸਰਗਰਮ ਰਹੇ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਮੋਢੀ ਅਤੇ ਮਹਾਨ ਕ੍ਰਾਂਤੀਕਾਰੀ ਸਨ ਜਿਨਾਂ ਨੇ ਸਮਾਜਿਕ ਕੁਰੀਤੀਆਂ ਖਿਲਾਫ਼ ਜ਼ੋਰਦਾਰ ਮੁਹਿੰਮ ਚਲਾਈ ।

 

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਨਾਮਧਾਰੀ ਸਤਿਗੁਰੂ ਉਦੈ ਸਿੰਘ ਦੀ ਹਾਜ਼ਰੀ ਵਿੱਚ ਇਕੱਤਰ ਹੋਈ ਵੱਡੀ ਗਿਣਤੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਲਈ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਭੈਣੀ ਸਾਹਿਬ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਲੋੜ ਮੁਤਾਬਕ ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼੍ਰੀ ਭੈਣੀ ਸਾਹਿਬ ਵਿਖੇ ਕੌਮੀ ਖੇਡ ਹਾਕੀ ਦੇ ਐਸਟਰੋਟਰਫ਼ ਦਾ ਵੀ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਤੇ ਨੌਜਵਾਨਾਂ ਨੂੰ ਇਸ ਖੇਡ ਨਾਲ ਜੋੜਿਆ ਜਾ ਸਕੇ।

 

ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ਼੍ਰੀ ਨਵਤੇਜ ਸਿੰਘ ਚੀਮਾ ਨੇ ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਹ ਸ਼ਹੀਦੀ ਸਾਕਾ ਦੁਨੀਆਂ ਦੀ ਵਿਲੱਖਣ ਘਟਨਾ ਹੈ ਅਤੇ ਜਿਹੜੇ ਸੂਰਵੀਰਾਂ ਨੇ ਦੇਸ਼ ਵਾਸਤੇ ਆਪਣੀ ਜਾਨ ਨਿਛਾਵਰ ਕਰ ਦਿੱਤੀ ਹੈ ਉਨ੍ਹਾਂ ਦੀ ਮਹਾਨ ਦੇਣ ਬਾਰੇ ਜਾਣੂ ਕਰਵਾਉਣ ਲਈ ਅਜਿਹੇ ਉਪਰਾਲੇ ਸਾਰਥਕ ਹੁੰਦੇ ਹਨ।

 

ਉਨ੍ਹਾਂ ਕਿਹਾ ਕਿ ਧਰਮ ਵਿੱਚ ਪਰਪੱਕ ਰਹਿਣ ਵਾਲੇ ਹੀ ਦੁਨੀਆਂ ਵਿੱਚ ਮਿਸਾਲ ਕਾਇਮ ਕਰਦੇ ਹਨ ਅਤੇ ਨਾਮਧਾਰੀ ਸਿੰਘਾਂ ਦੀ ਮਹਾਨ ਸ਼ਹਾਦਤ ਤੋਂ ਸੇਧ ਲੈਣ ਦੀ ਲੋੜ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: The state levels function to commemorate the 66 Kuka Sikh martyrs