ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਲਕੇ ਦੇ ਪਿੰਡਾਂ ਨੂੰ ਮੁਹਾਲੀ ਸ਼ਹਿਰ ਦੀ ਤਰਜ਼ ‘ਤੇ ਵਿਕਸਿਤ ਕੀਤਾ ਜਾਵੇਗਾ: ਸਿੱਧੂ

ਸਿਹਤ ਮੰਤਰੀ ਨੇ ਪਿੰਡ ਕੁਰੜਾ ਦੇ ਵਿਕਾਸ ਕਾਰਜਾਂ ਲਈ ਦਿੱਤਾ ਦੋ ਲੱਖ ਦਾ ਚੈੱਕ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਰਵਾਉਣ ਵਿੱਚ ਯਕੀਨ ਕਰਦੀ ਹੈ ਅਤੇ ਇਸੇ ਰਾਹ ਉੱਤੇ ਚੱਲਦਿਆਂ ਮੁਹਾਲੀ ਹਲਕੇ ਦੇ ਪਿੰਡਾਂ ਦਾ ਵੀ ਬਿਨਾਂ ਕਿਸੇ ਪੱਖ-ਪਾਤ ਤੋਂ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। 

 

ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਕੁਰੜਾ ਦੀ ਪੰਚਾਇਤ ਨੂੰ ਪਿੰਡ ਦੀਆਂ ਗਲੀਆਂ-ਨਾਲੀਆਂ ਲਈ ਦੋ ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕੀਤਾ।

 

ਸਿਹਤ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਸਗੋਂ ਹਲਕੇ ਦੇ ਪਿੰਡਾਂ ਨੂੰ ਮੁਹਾਲੀ ਸ਼ਹਿਰ ਦੀ ਤਰਜ਼ ‘ਤੇ ਵਿਕਸਿਤ ਕੀਤਾ ਜਾਵੇਗਾ। 

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦਿਲ-ਖੋਲ੍ਹ ਕੇ ਗ੍ਰਾਂਟਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The villages of the constituency will be developed on the lines of Mohali city: Sidhu