ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਪੂਰਥਲਾ ’ਚ ਰਾਹਤ ਸਮੱਗਰੀ ਵੰਡਣ ਦਾ ਕੰਮ ਜ਼ੋਰਾਂ 'ਤੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰਥਲਾ ਜ਼ਿਲ੍ਹੇ ਦੇ ਸਬੰਧ ਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਸ ਦੌਰਾਨ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਚ ਮਨੁੱਖੀ ਜਾਂ ਪਸ਼ੂ ਧਨ ਦਾ ਕੋਈ ਨੁਕਸਾਨ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ 'ਤੇ 20 ਹੜ੍ਹ ਰਾਹਤ ਟੀਮਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਨੂੰ 24 ਘੰਟਿਆਂ ਲਈ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ।

 

ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 1415 ਵਿਅਕਤੀਆਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ ਜਦਕਿ 640 ਪਸ਼ੂਆਂ ਦੀ ਦੇਖਭਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁੱਕੇ ਰਾਸ਼ਨ ਦੇ ਪੈਕੇਟਾਂ ਤੇ ਹੋਰ ਰਾਹਤ ਸਮੱਗਰੀ ਵੰਡਣ ਦਾ ਕੰਮ ਜ਼ੋਰਾਂ 'ਤੇ ਜਾਰੀ ਹੈ।

 

ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ।

 

ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The work of distributing relief materials in Kapurthala on swing