ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ’ਚ ਰਾਤੀਂ ਹੋਵੇਗਾ ਭਾਰਤੀ ਹਵਾਈ ਫ਼ੌਜ ਦਾ ਅਭਿਆਸ, ਲੋਕ ਨਾ ਡਰਨ

ਅੰਮ੍ਰਿਤਸਰ ’ਚ ਰਾਤੀਂ ਹੋਵੇਗਾ ਭਾਰਤੀ ਹਵਾਈ ਫ਼ੌਜ ਦਾ ਅਭਿਆਸ, ਲੋਕ ਨਾ ਡਰਨ

ਭਾਰਤੀ ਹਵਾਈ ਫ਼ੌਜ ਨੇ ਅੱਜ ਬੁੱਧਵਾਰ ਰਾਤੀਂ ਅੰਮ੍ਰਿਤਸਰ ਇਲਾਕੇ ਦੇ ਵਾਯੂਮੰਡਲ ਉੱਤੇ ਫ਼ੌਜੀ ਅਭਿਆਸ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਇਲਾਕਾ ਕਿਉਂਕਿ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨਾਲ ਲੱਗਦਾ ਹੈ, ਜਿਸ ਕਾਰਨ ਬਹੁਤੇ ਲੋਕਾਂ ਵਿੱਚ ਦਹਿਸ਼ਤ ਫੈਲਣ ਦਾ ਡਰ ਹੈ ਕਿਉਂਕਿ ਅਜਿਹਾ ਸੋਚਿਆ ਜਾ ਸਕਦਾ ਹੈ ਕਿ ਸ਼ਾਇਦ ਕੋਈ ਭਾਣਾ ਵਰਤਣ ਵਾਲਾ ਹੈ।

 

 

ਇਸੇ ਲਈ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਤੇ ਇਸ ਦੇ ਨਾਲ ਲੱਗਦੇ ਪਿੰਡਾਂ ਨੂੰ ਬਿਲਕੁਲ ਵੀ ਡਰਨਾ ਨਹੀਂ ਚਾਹੀਦਾ ਕਿਉਂਕਿ ਇਹ ਸਿਰਫ਼ ਫ਼ੌਜੀ ਅਭਿਆਸ ਦਾ ਹਿੱਸਾ ਹੋਵੇਗਾ।

 

 

ਬੀਤੀ 14 ਫ਼ਰਵਰੀ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਖੇ ਸੀਆਰਪੀਐੱਫ਼ ਦੇ 45 ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਉਨ੍ਹਾਂ ਹਮਲਿਆਂ ਤੋਂ ਬਾਅਦ ਕੱਲ੍ਹ ਮੰਗਲਵਾਰ ਨੂੰ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦੇ ਕੁਝ ਅੱਤਵਾਦੀ ਟਿਕਾਣਿਆਂ ਉੱਤੇ ਹਮਲੇ ਵੀ ਕੀਤੇ ਸਨ। ਉਸ ਤੋਂ ਬਾਅਦ ਤਣਾਅ ਹੋਰ ਵੀ ਵਧਦਾ ਜਾ ਰਿਹਾ ਹੈ। ਅਜਿਹੇ ਹਾਲਾਤ ਵਿੱਚ ਆਮ ਲੋਕਾਂ ਵਿੱਚ ਦਹਿਸ਼ਤ ਫੈਲਣੀ ਸੁਭਾਵਕ ਹੈ ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾ ਡਰਨ ਦੀ ਅਪੀਲ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:There would be IAF Exercise in Amritsar people should not be panicked