ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ਦੇ ਇਹ 29 ਸਕੂਲ 17 ਜੁਲਾਈ ਨੂੰ ਰਹਿਣਗੇ ਬੰਦ

ਪਟਿਆਲਾ ਜ਼ਿਲ੍ਹੇ ਦੇ 29 ਪ੍ਰਾਈਮਰੀ/ਸੈਕੰਡਰੀ ਸਕੂਲਾਂ ' ਮੀਹ ਦਾ ਪਾਣੀ ਭਰਨ ਕਾਰਨ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਹੁਕਮਾਂ 17 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ

 

ਹੁਕਮ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਟਰੀ/ਸੈਕੰਡਰੀ ਵੱਲੋਂ ਭੇਜੇ ਪੱਤਰ ' ਭਾਰੀ ਮੀਹ ਕਾਰਨ ਜ਼ਿਲ੍ਹੇ ਦੇ ਕੁੱਝ ਸੈਕਡੰਰੀ ਅਤੇ ਪ੍ਰਾਈਮਰੀ ਸਕੂਲਾਂ ' ਕਾਫੀ ਪਾਣੀ ਭਰ ਗਿਆ ਹੈ ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਕਲਾਸਾਂ ਲਗਣੀਆਂ ਸੰਭਵ ਨਹੀ ਅਤੇ ਬਰਸਾਤੀ ਪਾਣੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ ਇਸ ਲਈ ਇਨ੍ਹਾਂ ਸਕੂਲਾਂ ' 17 ਜੁਲਾਈ ਦੀ ਛੁੱਟੀ ਕੀਤੀ ਜਾਂਦੀ ਹੈ

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਪ੍ਰਾਈਮਰੀ ਸਕੂਲਾਂ ' 17 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚ ਸਰਕਾਰੀ ਪ੍ਰਾਈਮਰੀ ਸਕੂਲ ਅਰਾਈਮਾਜਰਾ, ਸਰਕਾਰੀ ਪ੍ਰਾਈਮਰੀ ਸਕੂਲ ਅਲੀਪੁਰ ਅਰਾਈਆਂ, ਸਰਕਾਰੀ ਪ੍ਰਾਈਮਰੀ ਸਕੂਲ ਦੌਣਕਲਾਂ ਅਤੇ ਦੌਣਖੁਰਦ, ਸਰਕਾਰੀ ਪ੍ਰਾਈਮਰੀ ਸਕੂਲ ਭੱਠਲਾਂ, ਸਰਕਾਰੀ ਪ੍ਰਾਈਮਰੀ ਸਕੂਲ ਅਸਾਹਿਬਪੁਰਾ, ਸਰਕਾਰੀ ਪ੍ਰਾਈਮਰੀ ਸਕੂਲ ਗੰਗਰੋਲਾ, ਸਰਕਾਰੀ ਪ੍ਰਾਈਮਰੀ ਸਕੂਲ ਕਰਨਪੁਰ, ਸਰਕਾਰੀ ਪ੍ਰਾਈਮਰੀ ਸਕੂਲ ਬੱਤਾ ਅਤੇ ਬੱਤੀ, ਸਰਕਾਰੀ ਪ੍ਰਾਈਮਰੀ ਸਕੂਲ ਬੋਲੜ, ਸਰਕਾਰੀ ਪ੍ਰਾਈਮਰੀ ਸਕੂਲ ਪੁਰ, ਸਰਕਾਰੀ ਪ੍ਰਾਈਮਰੀ ਸਕੂਲ ਟਿਵਾਣਾ, ਸਰਕਾਰੀ ਪ੍ਰਾਈਮਰੀ ਸਕੂਲ ਨਿਰੰਗਵਾਲ, ਸਰਕਾਰੀ ਪ੍ਰਾਈਮਰੀ ਸਕੂਲ ਸਿਰਕੱਪੜਾ, ਸਰਕਾਰੀ ਪ੍ਰਾਈਮਰੀ ਸਕੂਲ ਧਰਮਗੜ੍ਹ, ਸਰਕਾਰੀ ਪ੍ਰਾਈਮਰੀ ਸਕੂਲ ਮਰਾੜਵਾਲ, ਸਰਕਾਰੀ ਸਕੂਲ ਕਸੱਬੀ, ਸਰਕਾਰੀ ਪ੍ਰਾਈਮਰੀ ਸਕੂਲ ਫਰੀਦਪੁਰ, ਸਰਕਾਰੀ ਪ੍ਰਾਈਮਰੀ ਸਕੂਲ ਬੋਸਰਕਲਾਂ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਮਲਕਪੁਰ ਸ਼ਾਮਲ ਹਨ

 

ਇਸੇ ਤਰ੍ਹਾਂ ਜ਼ਿਲ੍ਹੇ ਦੇ ਜਿਨ੍ਹਾਂ ਸੀਨੀਅਰ ਸੈਕੰਡਰੀ ਸਕੂਲਾ ' ਵਿਦਿਆਰਥੀਆਂ ਨੂੰ 17 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚ ਸਰਕਾਰੀ ਸੀਨੀ. ਸੈਕ. ਸਕੂਲ ਬਿੰਜਲ, ਸਰਕਾਰੀ ਸੀਨੀ. ਸੈਕ. ਸਕੂਲ ਭੱਪਲ, ਸਰਕਾਰੀ ਸੀਨੀ. ਸੈਕ. ਸਕੂਲ ਮਾਣਕਪੁਰ, ਸਰਕਾਰੀ ਸੀਨੀ. ਸੈਕ. ਸਕੂਲ ਸਰਾਲਾ ਕਲਾਂ ਅਤੇ ਖੁਰਦ, ਸਰਕਾਰੀ ਸੀਨੀ. ਸੈਕ. ਸਕੂਲ ਜਨਹੇੜੀਆਂ, ਸਰਕਾਰੀ ਸੀਨੀ. ਸੈਕ. ਸਕੂਲ ਦੌਣਖੁਰਦ ਅਤੇ ਸਰਕਾਰੀ ਸੀਨੀ. ਸੈਕ. ਸਕੂਲ ਐਹਰੁਕਲਾਂ ਸ਼ਾਮਲ ਹਨ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:These 29 schools of Patiala will remain closed on 17th July