ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਵੋਟਰਾਂ ਨੂੰ 19 ਮਈ ਨੂੰ ਮਿਣਗੀਆਂ ਇਹ ਸਹੂਲਤਾਂ

ਪੰਜਾਬ ਦੇ ਸਮੂਹ ਜ਼ਿਲ੍ਹਾ ਚੋਣ ਅਫਸਰ-ਕਮ-ਰਿਟਰਨਿੰਗ ਅਫਸਰਾਂ ਨੂੰ ਵੋਟਾਂ ਵਾਲੇ ਦਿਨ (19 ਮਈ, 2019 ਦਿਨ ਐਤਵਾਰ) ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕਰਨ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ.ਕਰੁਣਾ ਰਾਜੂ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਹਨਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿੱਟ, ਪੱਖੇ ਲਗਾਉਣ ਲਈ ਬਿਜਲੀ ਦਾ ਪ੍ਰਬੰਧ, ਹੈਲਪ ਡੈਸਕ, ਸੰਕੇਤਕ ਚਿੰਨ੍ਹ, ਪਖਾਨੇ, ਵਲੰਟੀਅਰ, ਵੋਟਰਾਂ ਨਾਲ ਆਉਣ ਵਾਲੇ ਛੋਟੇ ਬੱਚਿਆਂ ਲਈ ਕ੍ਰੈਚ ਅਤੇ ਅਟੈਂਡੇਂਟ, ਵੋਟਰ ਲਾਈਨ ਦਾ ਪ੍ਰਬੰਧ ਅਤੇ ਵੋਟਰਾਂ ਦੀ ਸਹੂਲਤ ਲਈ ਪੋਸਟਰ ਲੋੜ ਅਨੁਸਾਰ ਲਗਵਾਏ ਜਾਣੇ ਹਨਇਸ ਤੋਂ ਇਲਾਵਾ ਪੀ.ਡਬਲਿਊ.ਡੀ. (ਪਿਊਪਲ ਵਿਦ ਡਿਸਏਬਲਟੀ) ਵੋਟਰਾਂ ਲਈ ਵਿਸ਼ੇਸ ਪ੍ਰਬੰਧ ਕਰਨ ਲਈ ਹਿਦਾਇਤ ਕੀਤੀ ਗਈ ਹੈ ਜਿਸ ਤਹਿਤ ਉਹਨਾਂ ਨੂੰ ਵੋਟਰ ਹੈਲਪਲਾਈਨ ਨੰ. 1950 ਦੀ ਸਹੂਲਤ, ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਪੋਲਿੰਗ ਬੂਥ ਜਿਸ ਇਮਾਰਤ ਵਿੱਚ ਸਥਾਪਤ ਹੈ ਉਸ ਵਿੱਚ ਜਾਣ ਲਈ ਰੈਂਪ ਦੀ ਸਹੂਲਤ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵੱਜੋਂ ਵਲੰਟੀਅਰ, ਬਿਨਾਂ ਲਾਈਨ ਵਿੱਚ ਲੱਗੇ ਵੋਟ ਪਾਉਣ ਦੀ ਸਹੂਲਤ, ਬ੍ਰੇਲ ਭਾਸ਼ਾ ਵਿੱਚ .ਵੀ.ਐਮ. ਅਤੇ ਸੰਕੇਤਕ ਭਾਸ਼ਾ ਪੋਸਟਰ ਦੀ ਸਹੂਲਤ ਦਿੱਤੀ ਗਈ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:These facilities will be counted on May 19 by Punjab voters