ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ਼

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ਼

ਪੰਜਾਬ ਦੇ ਊਰਜਾ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਤੇ ਗ਼ਰੀਬੀ ਰੇਖਾਂ ਤੋਂ ਹੇਠਾਂ (ਐਸ.ਸੀ./ਬੀ.ਸੀ./ਬੀ.ਪੀ.ਐਲ.) ਦੇ ਡੇਢ ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਉਨ੍ਹਾਂ ਦੇ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ

 

 

ਜ਼ਿਕਰਯੋਗ ਹੈ ਕਿ ਹਰੇਕ ਮਹੀਨੇ ਦੋ ਸੌ ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੈ ਰਹੇ ਘਰੇਲੂ ਵਰਤੋਂ ਦੇ ਸਾਰੇ ਵਰਗਾਂ ਦੇ ਲੱਖਾਂ ਲਾਭਪਾਤਰੀਆਂ ਨੂੰ ਨਵੰਬਰ 2017 ਤੋਂ ਬਾਅਦ ਦੇ ਬਿਜਲੀ ਦੇ ਬਿੱਲ ਜਾਰੀ ਕੀਤੇ ਗਏ ਹਨ ਕਿਉਂਕਿ ਉਨ੍ਹਾਂ ਤੈਅ ਛੋਟ ਹੱਦ ਤੋਂ ਵੱਧ ਬਿਜਲੀ ਦੀ ਵਰਤੋਂ ਕੀਤੀ ਸੀ ਉਨ੍ਹਾਂ ਨੂੰ ਪਹਿਲਾਂ 200 ਯੂਨਿਟ ਤੋਂ ਵੱਧ ਖਪਤ ਕੀਤੀ ਬਿਜਲੀ ਦੀ ਥਾਂ ਪੂਰੀਆਂ ਯੂਨਿਟਾਂ ਦੇ ਬਿੱਲ ਦਾ ਭੁਗਤਾਨ ਕਰਨ ਲਈ ਕਿਹਾ ਗਿਆ ਸੀ

 


ਸ੍ਰੀ ਕਾਂਗੜ ਨੇ ਕਿਹਾ ਕਿ ਇਸ ਸਕੀਮ ਦੇ ਲਾਭਪਾਤਰੀ ਬਕਾਇਆ ਦੀ ਮੁਆਫ਼ੀ ਲਈ ਸਰਕਾਰ ਉਤੇ ਜ਼ੋਰ ਪਾ ਰਹੇ ਸਨ ਅਤੇ ਆਰਥਿਕ ਤੌਰ ਉਤੇ ਪਛੜੇ ਐਸ.ਸੀ./ਬੀ.ਸੀ. ਤੇ ਬੀ.ਪੀ.ਐਲ. ਪਰਿਵਾਰਾਂ ਦੀ ਜਾਇਜ਼ ਮੰਗ ਨੂੰ ਮੱਦੇਨਜ਼ਰ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਕਾਇਆ ਦੀ ਮੁਆਫ਼ੀ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੁਣ ਲਾਭਪਾਤਰੀਆਂ ਨੂੰ ਸਿਰਫ਼ ਆਪਣੀ 200 ਯੂਨਿਟ ਤੋਂ ਵੱਧ ਖਪਤ ਕੀਤੀ ਬਿਜਲੀ ਦਾ ਬਿੱਲ ਤਾਰਨਾ ਪਵੇਗਾ ਇਸ ਤੋਂ ਇਲਾਵਾ ਜੁਰਮਾਨਾ ਵੀ ਮੁਆਫ਼ ਕੀਤਾ ਜਾਵੇਗਾ

 

 

ਇਸ ਤੋਂ ਪਹਿਲਾਂ ਜਨਵਰੀ 2019 ਵਿੱਚ ਪੰਜਾਬ ਸਰਕਾਰ ਨੇ 3000 ਯੂਨਿਟ ਸਾਲਾਨਾ ਤੋਂ ਵੱਧ ਖਪਤ ਕਰਨ ਵਾਲੇ ਆਰਥਿਕ ਤੌਰ 'ਤੇ ਪਛੜੇ ਐਸ.ਸੀ./ਬੀ.ਸੀ. ਅਤੇ ਬੀ.ਪੀ.ਐਲ. ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਤੋਂ ਬਾਹਰ ਕਰ ਦਿੱਤਾ ਸੀ ਪਰ ਹੁਣ ਇਸ ਫੈਸਲੇ ਨਾਲ ਇਨ੍ਹਾਂ ਖਪਤਕਾਰਾਂ ਨੂੰ ਹਰੇਕ ਮਹੀਨੇ 200 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਾ ਲਾਭ ਮਿਲਦਾ ਰਹੇਗਾ ਇਸ ਫੈਸਲੇ ਨਾਲ ਇਕ ਲੱਖ ਘਰੇਲੂ ਖਪਤਕਾਰ ਮੁੜ ਇਸ ਸਕੀਮ ਦੇ ਘੇਰੇ ਵਿੱਚ ਆਉਣਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:These families of Punjab have been waived off Electricity Bill Balances