ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਹ ਸਿੱਖ ਕੈਦੀ ਰਿਹਾਅ ਹੋਣਗੇ, ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ’ਚ ਤਬਦੀਲ

ਇਹ ਸਿੱਖ ਕੈਦੀ ਰਿਹਾਅ ਹੋਣਗੇ, ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ’ਚ ਤਬਦੀਲ

ਕੇਂਦਰ ਸਰਕਾਰ ਨੇ ‘ਟਾਡਾ’ (TADA – ਟੈਰਰਿਸਟ ਐਂਡ ਡਿਸਰਪਟਿਵ ਅੇਕਟੀਵਿਟੀਜ਼ –ਪ੍ਰੀਵੈਂਸ਼ਨ ਐਕਟ) ਅਧੀਨ ਪਿਛਲੇ ਤਿੰਨ ਦਹਾਕਿਆਂ ਜਾਂ ਵੱਧ ਸਮੇਂ ਤੋਂ ਬੰਦ 9 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਹੈ।

 

 

ਇੱਕ ਸਿੱਖ ਕੈਦੀ ਦੀ ਮੌਤ ਦੀ ਸਜ਼ਾ ਮਾਫ਼ ਕੀਤੀ ਗਈ ਹੈ। ਉਸ ਦਾ ਨਾਂਅ ਇਹ ਖ਼ਬਰ ਲਿਖੇ ਜਾਣ ਤੱਕ ਜੱਗ–ਜ਼ਾਹਿਰ ਨਹੀਂ ਕੀਤਾ ਗਿਆ ਸੀ ਪਰ ਜ਼ਿਆਦਾਤਰ ਸਿੱਖ ਜੱਥੇਬੰਦੀਆਂ ਦਾ ਦਾਅਵਾ ਹੈ ਕਿ ਪਟਿਆਲਾ ਦੀ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

 

 

ਰਾਜੋਆਣਾ ਦੀ ਮੌਤ ਦੀ ਸਜ਼ਾ ਉੱਤੇ 2012 ਦੌਰਾਨ ਰੋਕ ਲਾ ਦਿੱਤੀ ਗਈ ਸੀ। ਟਾਡਾ ਕਾਨੂੰਨ ਵੀ ਹੁਣ ਖ਼ਤਮ ਹੋ ਚੁੱਕਾ ਹੈ; ਜੋ 1985 ਤੋਂ 1995 ਤੱਕ ਲਾਗੂ ਰਿਹਾ।

 

 

ਜਿਹੜੇ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਣਾ ਹੈ, ਉਨ੍ਹਾਂ ਦੇ ਨਾਂਅ ਹਨ: ਨਾਭਾ ਜੇਲ੍ਹ ’ਚ ਕੈਦ ਲਾਲ ਸਿੰਘ ਦਿਲਬਾਗ਼ ਸਿੰਘ ਸਰਨ ਸਿੰਘ; ਅੰਮ੍ਰਿਤਸਰ ਦੀ ਜੇਲ੍ਹ ’ਚ ਬੰਦ ਹਰਦੀਪ ਸਿੰਘ ਤੇ ਬਾਜ ਸਿੰਘ; ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਕੈਦ ਨੰਦ ਸਿੰਘ; ਲੁਧਿਆਣਾ ਜੇਲ੍ਹ ’ਚ ਕੈਦ ਸੁਬੇਗ ਸਿੰਘ; ਕਰਨਾਟਕ ਦੀ ਜੇਲ੍ਹ ’ਚ ਕੈਦ ਗੁਰਦੀਪ ਸਿੰਘ ਖੀਰਵ ਅਤੇ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ਦੀ ਜੇਲ੍ਹ ਵਿੱਚ ਕੈਦ ਵਰਿਆਮ ਸਿੰਘ।

 

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਰਿਹਾਈਆਂ ਕੀਤੀਆਂ ਜਾ ਰਹੀਆਂ ਹਨ।

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਪ੍ਰਸਤਾਵਿਤ ਰਿਹਾਈਆਂ ਲਈ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੇ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ ਕਰ ਕੇ ਭੇਜੀ ਸੀ ਤੇ ਇਹ ਸਾਰੇ ਨਾਂਅ ਰਿਹਾਈ ਲਈ ਪ੍ਰਵਾਨ ਹੋ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:These Sikh prisoners will be released Rajoana s capital sentence converted into life sentence