ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਓਨ੍ਹਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ : ਕੈਪਟਨ ਅਮਰਿੰਦਰ ਸਿੰਘ

ਓਨ੍ਹਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਰਹੱਦ ਉਤੇ ਹੋ ਰਹੀਆਂ ਫੌਜੀਆਂ ਦੀਆਂ ਮੌਤਾਂ ਸਬੰਧੀ ਅੱਜ ਕਿਹਾ ਕਿ ਕੋਈ ਕਿਸੇ ਨੂੰ ਜੰਗ ਬਾਰੇ ਨਹੀਂ ਆਖ ਰਿਹਾ, ਪਰ ਫੌਜੀਆਂ ਦੀਆਂ ਇਹ ਹੱਤਿਆਵਾਂ ਮਜ਼ਾਕ ਨਹੀਂ ਹਨ ਕੁਝ ਨਾ ਕੁਝ ਕੀਤੇ ਜਾਣ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਮੈਂ ਪੂਰੀ ਤਰ੍ਹਾਂ ਪ੍ਰੇਸ਼ਾਨ ਹਾਂ, ਸੱਮੁਚਾ ਦੇਸ਼ ਪ੍ਰੇਸ਼ਾਨ ਹੈ ਉਨ੍ਹਾਂ ਕਿਹਾ ਕਿ ਉਹ ਜੰਗ ਲਈ ਨਹੀਂ ਆਖ ਰਹੇ ਪਰ ਉਹ ਲਾਜ਼ਮੀ ਤੌਰ ’ਤੇ ਪਾਕਿਸਤਾਨ ਵਿਰੁੱਧ ਜੈਸੇ ਕੋ ਤੈਸਾ ਦੀ ਨੀਤੀ ਅਪਣਾਏ ਜਾਣਾ ਚਾਹੁੰਦੇ ਹਨ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਟੀਵੀ ਚੈਨਲਾਂ ਨਾਲ ਗੱਲਬਾਤ ਕਰਦੇ ਇਹ ਇਹ ਪ੍ਰਗਟਾਵਾ ਕੀਤਾ।

ਉਨ੍ਹਾਂ ਫੌਜੀ, ਰਾਜਦੂਤਕ, ਆਰਥਿਕ ਕਾਰਵਾਈ ਜਾਂ ਤਿੰਨੇ ਕਾਰਵਾਈਆਂ ਇਕੱਠੀਆਂ ਕਰਨ ਦਾ ਸੁਝਾਅ ਦਿੱਤਾ ਹੈ

 

ਪੁਲਵਾਮਾ ਅੱਤਵਾਦੀ ਹਮਲੇ ਦੇ ਸੰਦਰਭ ਵਿੱਚ ਤਿੱਖੀ ਪਹੁੰਚ ਅਪਣਾਉਣ ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਰਵਾਈ ਕਰਨ ਸਬੰਧੀ ਫੈਸਲਾ ਕੇਂਦਰ ਨੇ ਕਰਨਾ ਹੈ ਪਰ ਇਹ ਸਪਸ਼ਟ ਹੈ ਕਿ ਕੁਝ ਕਦਮ ਜ਼ਰੂਰੀ ਤੌਰ ’ਤੇ ਚੁਕਣੇ ਚਾਹੀਦੇ ਹਨ  ਉਨ੍ਹਾਂ ਸੁਝਾਅ ਦਿੱਤਾ ਕਿ ਨਵੀਂ ਦਿੱਲੀ ਨੂੰ ਪਾਕਿਸਤਾਨ ਦੀਆਂ ਅਜਿਹੀਆਂ ਗਿੱਦੜ ਭਭਕੀਆਂ ਵਿਰੁੱਧ ਡਟਣਾ ਚਾਹੀਦਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿਰੁੱਧ ਕਿਹੜੀ ਕਾਰਵਾਈ ਕਰਨੀ ਹੈ, ਇਸ ਦਾ ਫੈਸਲਾ ਭਾਰਤੀ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਕਰਨਾ ਹੈ, ਪਰ ਇਹ ਸਪਸ਼ਟ ਹੈ ਕਿ ਕੁਝ ਨਾ ਕੁਝ ਕੀਤੇ ਜਾਣ ਦੀ ਜ਼ਰੂਰਤ ਹੈ

 

ਕੈਪਟਨ ਅਮਰਿੰਦਰ ਸਿੰਘ ਨੇ ਕਿ ਉਹ ਸਾਡੇ 41 ਫੌਜੀਆਂ ਨੂੰ ਮਾਰਣਗੇ ਤਾਂ ਸਾਨੂੰ 82 ਮਾਰਨੇ ਚਾਹੀਦੇ ਹਨ ਮੁੱਖ ਮੰਤਰੀ ਨੇ ਅੱਖ ਬਦਲੇ ਅੱਖ ਅਤੇ ਦੰਦ ਬਦਲੇ ਦੰਦ ਦੀ ਮੰਗ ਕੀਤੀ

 

ਮੁੱਖ ਮੰਤਰੀ ਨੇ ਕਿਹਾ ਕਿ ਫੌਜ ਓਦੋਂ ਤੋਂ ਹੀ ਨਰਮ ਰੁੱਖ ਅਪਣਾਉਂਦੀ ਆ ਰਹੀ ਜਦੋ ਉਹ 50 ਸਾਲ ਪਹਿਲਾਂ ਫੌਜ ਭਰਤੀ ਹੋਏ ਸਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਵਿੱਚ ਨੌਜਵਾਨਾਂ ’ਤੇ ਗੋਲੀਆਂ ਦਾਗਣ ਦੀ ਥਾਂ ਜੈਸ਼-ਏ-ਮੁਹੰਮਦ ਦੇ ਪਿੱਛੇ ਪੈਣਾ ਚਾਹੀਦਾ ਹੈ ਕਸ਼ਮੀਰੀਆਂ ਦੇ ਦਿੱਲ ਅਤੇ ਮਨ ਪਿਆਰ ਨਾਲ ਜਿੱਤਣ ’ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਫੌਜ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰੀ ਨੌਜਵਾਨਾਂ ਨੂੰ ਆਪਣੇ ਦੁਸ਼ਮਣਾ ਵਜੋਂ ਨਾ ਦੇਖੇ

 

ਮੁੱਖ ਮੰਤਰੀ ਨੇ ਆਈ.ਐਸ.ਆਈ. ਵੱਲੋਂ ਪੰਜਾਬ ਵਿੱਚ ਵੀ ਅਜਿਹੀ ਸ਼ਰਾਰਤ ਕਰਨ ਲਈ ਉਕਸਾਉਣ ਦੀ ਕੋਸ਼ਿਸ਼ ਕਰਨ ਦਾ ਜ਼ਿਕਰ ਕੀਤਾ ਜਿੱਥੇ ਉਸ ਨੂੰ ਅਸਫਲਤਾ ਹਾਸਲ ਨਹੀਂ ਹੋਈ ਉਨ੍ਹਾਂ ਨੇ ਅਜਿਹੇ ਲੋਕਾਂ ਨਾਲ ਨਿਪਟਣ ਲਈ ਸਪੱਸ਼ਟ ਨੀਤੀ ਦਾ ਸੱਦਾ ਦਿੱਤਾ

 

ਪੁਲਵਾਮਾ ਹਮਲੇ ਦੇ ਮੱਦੇਨਜ਼ਰ ਕਸ਼ਮੀਰੀ ਵਿਦਿਆਰਥੀਆਂ ਅਤੇ ਹੋਰਾਂ ਨੂੰ ਨਿਸ਼ਾਨਾ ਬਣਾਉਣ ਬਾਰੇ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਮੁਲਕ ਦਾ ਹਿੱਸਾ ਹਨ ਅਤੇ ਪੰਜਾਬ ਉਨ੍ਹਾਂ ਦੀ ਹਰ ਤਰ੍ਹਾਂ ਸੁਰੱਖਿਆ ਨੂੰ ਯਕੀਨੀ ਬਣਾਏਗਾ ਫੌਜ ਵਿੱਚ ਏਕਤਾ ਦੀ ਮਾਣਮੱਤੀ ਮਿਸਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਵਿੱਚ ਹਰੇਕ ਇਕ ਪਰਿਵਾਰ ਹੁੰਦਾ ਹੈ ਅਤੇ ਅਸੀਂ ਧਰਮ ਤੋਂ ਨਹੀਂ ਆਪਣੇ ਯੂਨਿਟਾਂ ਤੋਂ ਪਛਾਣੇ ਜਾਂਦੇ ਹਾਂ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:THEY KILLED 41 WE SHOULD KILL 82 SAYS CAPT AMARINDER