ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ

ਕੈਪਟਨ ਅਮਰਿੰਦਰ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੰਗਰੂਰ ਤੋਂ ਫਰੀਦਕੋਟ ਜਾਂਦਿਆਂ ਰਸਤੇ ਵਿਚ ਅਚਾਨਕ ਮੰਡੀਆਂ ਦਾ ਦੌਰਾ ਕੀਤਾ।  ਉਨ੍ਹਾਂ ਦਾਣਾ ਮੰਡੀਆਂ ਵਿਚ ਕਣਕ ਦੀ ਹੋ ਰਹੀ ਖਰੀਦ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਨੂੰ ਕਿਹਾ ਕਿ ਉਹ 12 ਫੀਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਬਿਨਾਂ ਕਿਸੇ ਦੇਰੀ ਦੇ ਮੰਡੀਆਂ ਵਿਚੋਂ ਚੁੱਕੇ।

 

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਚੱਲ ਰਹੇ ਖਰੀਦ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਦੀ ਰਿਪੋਰਟ ਲੈਣ ਖਰੀਦ ਦੇ ਕੰਮ ਵਿਚ ਕਿਸੇ ਤਰ੍ਹਾਂ ਦੇਰੀ ਨਾ ਹੋਵੇ।

 

ਇਸ ਮੌਕੇ ਕਿਸਾਨਾਂ ਵੱਲੋਂ ਕੀਤੀ ਗਈ ਸ਼ਿਕਾਇਤ ਗਈ ਕਿ ਐਫਸੀਆਈ ਵੱਲੋਂ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ, ਇਸ ਉਤੇ ਉਨ੍ਹਾਂ ਤੁਰੰਤ ਐਫਸੀਆਈ ਦੇ ਇੰਸਪੈਕਟਰ ਇੰਚਾਰਜ ਨੂੰ ਬੁਲਾਕੇ ਬਿਨਾਂ ਕਿਸੇ ਦੇਰੀ ਦੇ ਮੰਡੀਆਂ ਵਿਚੋਂ ਕਣਕ ਦੀ ਫਸਲ ਚੁੱਕਣ ਦੇ ਹੁਕਮ ਦਿੱਤੇ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER ASKS FCI TO PICK UP GRAIN WITH LESS THAN 12 MOISTURE WITHOUT DELAY FROM MANDIS