ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਇੰਝ ਮਿਲੇਗਾ ਰੋਜ਼ਗਾਰ

-----5 ਅਕਤੂਬਰ ਨੂੰ ਵਿਸ਼ਾਲ ਰੋਜ਼ਗਾਰ ਮੇਲੇ ਦੌਰਾਨ ਚੋਣਵੇਂ ਉਮੀਦਵਾਰਾਂ ਨੂੰ ਮਿਲਣਗੇ ਨਿਯੁਕਤੀ ਪੱਤਰ-----

 

ਪੰਜਾਬ ਦੇ ਲਗਭਗ 2 ਲੱਖ ਨੌਜਵਾਨਾਂ ਨੂੰ ਅਗਲੇ ਮਹੀਨੇ ਵੱਖ-ਵੱਖ ਥਾਵਾਂਤੇ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖਘਰ ਘਰ ਰੋਜ਼ਗਾਰਪ੍ਰੋਗਰਾਮ ਨੂੰ ਵੱਡਾ ਹੁਲਾਰਾ ਮਿਲੇਗਾ। ਇਨਾਂ ਮੇਲਿਆਂ ਤੋਂ ਬਾਅਦ ਇੱਕ ਵਿਸ਼ਾਲ ਰੋਜ਼ਗਾਰ ਮੇਲਾ ਕਰਵਾਇਆ ਜਾ ਰਿਹਾ ਹੈ ਜਿੱਥੇ ਮੁੱਖ ਮੰਤਰੀ ਚੁਣੇ ਹੋਏ ਉਮੀਦਵਾਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪਣਗੇ।

 

ਜਾਣਕਾਰੀ ਮੁਤਾਬਿਕ 5 ਅਕਤੂਬਰ ਨੂੰ ਰੋਪੜ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਰੋਜ਼ਗਾਰ ਮੇਲੇ ਦੌਰਾਨ ਮੁੱਖ ਮੰਤਰੀ ਨਿਯੁਕਤੀ ਪੱਤਰ ਸੌਂਪਣਗੇ ਜਦਕਿ ਇਸ ਤੋਂ ਪਹਿਲਾਂ ਸੂਬਾ ਭਰ ਵਿੱਚ 9 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ 75 ਥਾਵਾਂਤੇ ਰੋਜ਼ਗਾਰ ਮੇਲੇ ਲਾਏ ਜਾਣਗੇ ਜਿੱਥੇ ਪ੍ਰਾਈਵੇਟ ਸੈਕਟਰ ਵਿਚ 2 ਲੱਖ ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ।

 

ਰੋਜ਼ਗਾਰ ਉਤਪਤੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਸੈਕਟਰਾਂ ਵਿਚ ਰੋਜ਼ਗਾਰ ਦੇ 2 ਲੱਖ ਤੋਂ ਵੱਧ ਮੌਕਿਆਂ ਦੀ ਸ਼ਨਾਖਤ ਕੀਤੀ ਗਈ ਹੈ ਜਿਨਾਂ ਨੂੰ ਛੇਤੀ ਹੀ ਵਿਭਾਗ ਦੀ ਸਰਕਾਰੀ ਵੈਬਸਾਈਟ ... ’ਤੇ ਅਪਲੋਡ ਕੀਤਾ ਜਾਵੇਗਾ। ਬੇਰੋਜ਼ਗਾਰ ਨੌਜਵਾਨ ਅਰਜ਼ੀ ਪ੍ਰਿਆ ਅਤੇ ਹੋਰ ਸਬੰਧਤ ਜਾਣਕਾਰੀ ਹਾਸਲ ਕਰਨ ਲਈ ਇਸ ਵੈਬਸਾਈਟਤੇ ਲੌਗ ਔਨ ਕਰ ਸਕਦੇ ਹਨ।

 

ਇਕੱਲੇ ਲੁਧਿਆਣਾ ਜ਼ਿਲੇ ਵਿਚ 45 ਹਜ਼ਾਰ ਤੋਂ ਵੱਧ ਰੋਜ਼ਗਾਰ ਦੇ ਮੌਕਿਆਂ ਦੀ ਸ਼ਨਾਖਤ ਕੀਤੀ ਗਈ ਹੈ ਜਦਕਿ ਬਠਿੰਡਾ ਵਿਚ 13,558 ਅਤੇ ਜਲੰਧਰ, ਮੋਹਾਲੀ, ਪਟਿਆਲਾ ਅਤੇ ਅੰਮਿ੍ਰਤਸਰ ਜ਼ਿਲੇ ਵਿਚ 12-12 ਹਜ਼ਾਰ ਨੌਕਰੀਆਂ ਦੀ ਸ਼ਨਾਖਤ ਕੀਤੀ ਗਈ ਹੈ।

 

ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਧਾਰਤੇ ਅਸਾਮੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਨੇ ਖਾਲੀ ਅਸਾਮੀਆਂ ਦੀ ਗਿਣਤੀ ਅਤੇ ਯੋਗਤਾ ਨਾਲ ਸਬੰਧਤ ਸੂਚਨਾ ਦਾ ਪਤਾ ਲਾਉਣ ਲਈ ਸਨਅਤੀ ਅਤੇ ਵਪਾਰਕ ਘਰਾਣਿਆਂ, ਪ੍ਰਾਈਵੇਟ ਕੰਪਨੀਆਂ, ਮਾਲਜ਼ ਅਤੇ ਸਥਾਨਕ ਪੱਧਰਤੇ ਰੋਜ਼ਗਾਰ ਦੇਣ ਵਾਲਿਆਂ ਨਾਲ ਲੰਮੀ ਚੌੜੀ ਵਿਚਾਰ-ਚਰਚਾ ਕੀਤੀ।

 

ਇਹ ਕਦਮ ਮੁੱਖ ਮੰਤਰੀ ਦੀਆਂ ਹਦਾਇਤਾਂਤੇ ਚੁੱਕੇ ਗਏ ਹਨ ਜਿਨਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਪੰਜਾਬ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਾਸਤੇ ਆਪਣੇ ਯਤਨਾਂ ਤਾਲਮੇਲ ਬਿਠਾਉਣ ਲਈ ਆਖਿਆ। ਉਨਾਂ ਨੇ ਬੇਰੋਜ਼ਗਾਰ ਨੌਜਵਾਨਾਂ ਦੀ ਸਹੂਲਤ ਲਈ ਨੌਕਰੀਆਂ ਅਤੇ ਉਨਾਂ ਆਪਣੇ ਪੱਧਰਤੇ ਕਾਰੋਬਾਰ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ।

 

ਮੁੱਖ ਮੰਤਰੀ ਨੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਜਿਸ ਨੇ 9 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਵੈ ਜਾਂ ਤਨਖਾਹਤੇ ਰੋਜ਼ਗਾਰ (1000 ਰੋਜ਼ਗਾਰ ਪ੍ਰਤੀ ਦਿਨ ਤੋਂ ਵੱਧ ਦੀ ਦਰਤੇ) ਮੁਹੱਈਆ ਕਰਵਾਉਣ ਵਿਚ ਸਹੂਲਤ ਪ੍ਰਦਾਨ ਕੀਤੀ ਅਤੇ ਵਿਭਾਗ ਨੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਉੱਦਮ ਲਈ ਕਰਜ਼ਾ ਮੁਹੱਈਆ ਕਰਵਾਉਣ ਵਾਸਤੇ ਵੀ ਬੈਂਕਾਂ ਨਾਲ ਤਾਲਮੇਲ ਕੀਤਾ। ਰੋਜ਼ਗਾਰ ਦੇ ਚਾਹਵਾਨਾਂ ਲਈ ਸਾਰੇ ਜ਼ਿਲਿਆਂ ਵਿਚ ਜ਼ਿਲਾ ਰੋਜ਼ਗਾਰ ਤੇ ਉਦਯੋਗ ਬਿਊਰੋ ਨੋਡਲ ਸੈਂਟਰਾਂ ਵਜੋਂ ਕੰਮ ਕਰਦੇ ਹਨ।

 

ਜ਼ਿਕਰਯੋਗ ਹੈ ਕਿ ਫਰਵਰੀ, 2019 ਵਿੱਚ ਸੂਬਾ ਭਰ ਵੱਖ ਵੱਖ ਥਾਈਂ ਰੋਜ਼ਗਾਰ ਮੇਲਿਆਂ ਦੌਰਾਨ ਪ੍ਰਾਈਵੇਟ ਸੈਕਟਰ ਵਿਚ ਨੌਜਵਾਨਾਂ ਨੂੰ 55 ਹਜ਼ਾਰ ਦੇ ਲਗਭਗ ਨੌਕਰੀਆਂ ਦਿੱਤੀਆਂ ਗਈਆਂ ਸਨ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:This is how more than 2 lakh youth of Punjab will get employment