ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕਣਕ-ਖਰੀਦ ਦਾ 25ਵਾਂ ਦਿਨ, ਇਹ ਹੈ ਅੰਕੜਾ

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 25ਵੇਂ ਦਿਨ 2,59,046 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 258272 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 774 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 258272 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 57161 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 63532 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 60192 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 34582 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ

 

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 25563 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 17342 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ

 

 

ਬੁਲਾਰੇ ਨੇ ਦੱਸਿਆ 25ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 113,74,824 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ

 

ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 414818 ਲੱਖ ਮੀਟਿ੍ਰਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 14447.53 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:This is the 25th day of wheat procurement in Punjab