ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਣਕ-ਖਰੀਦ ਦੇ 19ਵੇਂ ਦਿਨ ਦਾ ਇਹ ਹੈ ਅੰਕੜਾ

ਪੰਜਾਬ ਸੂਬੇ ਵਿੱਚ ਅੱਜ ਕਣਕ ਦੀ ਖਰੀਦ ਦੇ 19ਵੇਂ ਦਿਨ ਸਰਕਾਰੀ ਏਜੰਸੀਆਂ ਅਤੇ ਆੜਤੀਆਂ ਵਲੋਂ 549091 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ


ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖਰੀਦ ਕੇਂਦਰਾਂ ਤੋਂ ਹੋਈ ਕੁੱਲ 549091 ਖਰੀਦ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 545136 ਮੀਟ੍ਰਿਕ ਟਨ ਅਤੇ ਆੜਤੀਆਂ ਵਲੋਂ 3955 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ
 

ਜਾਣਕਾਰੀ ਮੁਤਾਬਕ ਪਨਗ੍ਰੇਨ ਵੱਲੋਂ 120373 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 120322 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 111911 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 95124 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 64694 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 32712 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ

19ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਸੂਬੇ ਵਿੱਚ ਕੁੱਲ 9143643 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:This is the figure for the 19th day of wheat procurement