ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕਣਕ-ਖਰੀਦ ਦੇ 16ਵੇਂ ਦਿਨ ਦਾ ਇਹ ਹੈ ਅੰਕੜਾ

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 16ਵੇਂ ਦਿਨ 601423 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 599856 ਮੀਟ੍ਰਿਕ ਟਨ ਅਤੇ ਆੜਤੀਆਂ ਵਲੋਂ 1567 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 599856 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 138817 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 129440 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 123542 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 101923 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 72519 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 33615 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। 16ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 7434497 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:This is the figure of the 16th day of wheat procurement in Punjab