ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੰਘ ਸਿੱਧੂ ਬਾਰੇ ਵਜ਼ਾਰਤੀ ਮੀਟਿੰਗ 'ਚ ਹੋਈ ਇਹ ਖ਼ਾਸ ਚਰਚਾ

ਨਵਜੋਤ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਤੋਂ ਪਹਿਲਾਂ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੀ ਚਰਚਾ ਹੋਈ।  ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ।

 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਤੇ ਬਿਆਨ ਕਰਕੇ ਨਵਜੋਤ ਸਿੰਘ ਸਿੱਧੂ ਦੀ ਵੱਡੀ ਪੱਧਰ ਉਤੇ ਆਲੋਚਨਾ ਹੋ ਰਹੀ ਹੈ।  

 

ਕੈਬਿਨੇਟ ਮੰਤਰੀ ਸੁਰਿੰਦਰ ਸ਼ਾਮ ਅਰੋੜਾ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਨਵਜੋਤ ਸਿੱਧੂ ਨੂੰ ਹੁਸ਼ਿਆਰਪੁਰ ਵਿਖੇ ਹੋ ਰਹੇ ਇਕ ਸਮਾਗਮ ਵਿਚ ਹਿੱਸਾ ਲੈਣ ਤੋਂ ਰੋਕਿਆ ਜਾਵੇ, ਕਿਉਂਕਿ ਉਥੇ ਭਾਜਪਾ ਵਰਕਰ ਵੱਡੀ ਗਿਣਤੀ ਵਿਚ ਉਨ੍ਹਾਂ ਦਾ ਵਿਰੋਧ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸੇ ਵੀ ਮੰਤਰੀ ਨੂੰ ਕਿਤੇ ਜਾਣ ਤੋਂ ਨਹੀਂ ਰੋਕ ਸਕਦੇ।

 

ਜ਼ਿਕਰਯੋਗ ਹੈ ਕਿ ਸਿੱਧੂ ਨੇ ਵਿਭਾਗ ਦੇ ਹੁਸ਼ਿਆਰਪੁਰ, ਦੀਨਾਨਗਰ, ਗੜ੍ਹਸ਼ੰਕਰ ਅਤੇ ਪਠਾਨਕੋਟ ਵਿਖੇ ਪ੍ਰੋਗਰਾਮਾਂ ਵਿਚ ਸ਼ਾਮਲ ਹੋ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:This special discussion on Navjot Singh Sidhu in meeting