ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਲਿਤ ਬਜ਼ੁਰਗ ਨੂੰ ਸੰਗਲ ਨਾਲ ਬੰਨ੍ਹ ਕੇ ਕੁੱਟਣ ਦੇ ਮਾਮਲੇ ’ਚ ਤਿੰਨ ਗ੍ਰਿਫਤਾਰ

ਦਲਿਤ ਬਜ਼ੁਰਗ ਨੂੰ ਸੰਗਲ ਨਾਲ ਬੰਨ੍ਹ ਕੇ ਕੁੱਟਣ ਦੇ ਮਾਮਲੇ ’ਚ ਤਿੰਨ ਗ੍ਰਿਫਤਾਰ

ਬੀਤੇ ਦਿਨੀਂ ਮੋਗਾ ਜ਼ਿਲ੍ਹੇ ਦੇ ਇਕ ਬਜ਼ੁਰਗ ਦਲਿਤ ਨੂੰ ਸੰਗਲ ਨਾਲ ਬੰਨ੍ਹ ਕੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦਲਿਤ ਬਜ਼ੁਰਗ ਨੂੰ ਸੰਗਲ ਨਾਲ ਬੰਨ੍ਹ ਕੇ ਕੁੱਟਣ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਬਜ਼ੁਰਗ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ।

 

ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੋਗਾ ਦੇ ਐਸਐਸਪੀ ਤੋਂ ਰਿਪੋਰਟ ਤਬਲ ਕੀਤੀ ਸੀ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਰੇਵੜਾ ਦੀ ਜੋ ਬਜ਼ੁਰਗ ਨੂੰ ਕੁੱਟੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ ਉਸ ਸਬੰਧੀ ਐਸ ਐਸ ਪੀ ਮੋਗਾ ਨੇ ਕਮਿਸ਼ਨ ਅੱਗੇ ਰਿਪੋਰਟ ਪੇਸ਼ ਕਰ ਦਿੱਤੀ।

 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ।  ਇਸ ਮਾਮਲੇ ਵਿਚ ਮਹਿੰਦਰ ਸਿੰਘ ਪੁਤਰ ਖੁਸ਼ੀ ਰਾਮ ਵਾਸੀ ਰੇੜਵਾ, ਸ਼ਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰੇੜਵਾ ਅਤੇ ਗੁਰਮੀਤ ਸਿੰਘ ਪੁਤਰ ਦਰਸ਼ਨ ਸਿੰਘ ਵਾਸੀ ਸੈਦ ਜਲਾਲਪੁਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ  ਇਕ ਵਿਅਕਤੀ ਮੰਗਤ ਸਿੰਘ ਪੁਤਰ ਕਰਨੈਲ ਸਿੰਘ ਵਾਸੀ ਰੇੜਵਾ ਅਜੇ ਫਰਾਰ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three arrested after suo motu taken by scheduled castes commission