ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ 'ਚ ਕੋਰੋਨਾ ਵਾਇਰਸ ਦੇ 3 ਪਾਜ਼ੀਟਿਵ ਮਰੀਜ਼ ਮਿਲੇ

ਪਟਿਆਲਾ 'ਚ ਬੀਤੇ ਦਿਨੀਂ 50 ਸਾਲਾ ਵਿਅਕਤੀ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ। ਅੱਜ ਉਸ ਦੀ ਪਤਨੀ ਅਤੇ ਦੋ ਬੱਚਿਆਂ ਦਾ ਵੀ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ। ਪੰਜਾਬ 'ਚ ਅੱਜ ਬੁੱਧਵਾਰ ਨੂੰ ਪੰਜ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਪਾਏ ਗਏ ਹਨ। ਇੰਝ ਸੂਬੇ 'ਚ ਕੁੱਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 189 ਹੋ ਗਈ ਹੈ।

 

ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਦੋਂ ਬੀਤੇ ਦਿਨੀਂ ਉਕਤ ਵਿਅਕਤੀ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ, ਉਦੋਂ ਹੀ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਘਰ 'ਚ ਹੀ ਕੁਆਰੰਟੀਨ ਕਰ ਦਿੱਤਾ ਗਿਆ ਸੀ, ਪਰ ਅੱਜ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ 'ਚ ਆਈਸੋਲੇਟ ਕਰ ਦਿੱਤਾ ਗਿਆ ਹੈ।
 

ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 50 ਸਾਲਾ ਵਿਅਕਤੀ ਦੀ ਪਤਨੀ (48 ਸਾਲ) ਅਤੇ ਉਸ ਦੇ ਦੋਹਾਂ ਪੁੱਤਰਾਂ (26 ਤੇ 23 ਸਾਲ) ਦੇ ਸੈਂਪਲ ਮੰਗਲਵਾਰ ਰਾਤ ਨੂੰ ਲਏ ਗਏ ਸਨ। ਇਸ ਤੋਂ ਇਲਾਵਾ ਵਿਅਕਤੀ ਦੇ ਸੰਪਰਕ 'ਚ ਆਏ 8 ਹੋਰ ਲੋਕਾਂ ਦੇ ਸੈਂਪਲ ਲਏ ਸਨ, ਜਿਨ੍ਹਾਂ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮਾਂ ਨੂੰ ਪਰਿਵਾਰ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਤਲਾਸ਼ 'ਚ ਲਗਾ ਦਿੱਤਾ ਗਿਆ ਹੈ ਅਤੇ ਪਰਿਵਾਰ ਵੱਲੋਂ ਪਿਛਲੇ 15 ਦਿਨਾਂ 'ਚ ਕਿਹੜੇ-ਕਿਹੜੇ ਲੋਕਾਂ ਨਾਲ ਮੇਲ-ਜੋਲ ਕੀਤਾ ਗਿਆ ਸੀ, ਇਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ।
 

ਜਾਣਕਾਰੀ ਮੁਤਾਬਿਕ ਸਿਹਤ ਵਿਭਾਗ ਨੇ 450 ਤੋਂ ਵੱਧ ਲੋਕਾਂ ਬਾਰੇ ਪਤਾ ਲਗਾਇਆ ਹੈ, ਜਿਨ੍ਹਾਂ ਨੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਮਰੀਜ਼ ਨਾਲ ਸੰਪਰਕ ਕੀਤਾ ਸੀ। ਇਹ ਪਰਿਵਾਰ ਪਟਿਆਲਾ ਦੇ ਸੈਫਾ ਬੱਦੀ ਗੇਟ ਦਾ ਵਸਨੀਕ ਹੈ। 50 ਸਾਲਾ ਵਿਅਕਤੀ ਲੌਕਡਾਊਨ ਦੌਰਾਨ ਲੋੜਵੰਦਾਂ ਨੂੰ ਲੰਗਰ ਵੰਡਣ 'ਚ ਸ਼ਾਮਲ ਇੱਕ ਜੱਥੇ ਦਾ ਮੈਂਬਰ ਸੀ।

 

ਸਿਹਤ ਵਿਭਾਗ ਵੱਲੋਂ ਪੀੜਤ ਪਰਿਵਾਰ ਦੇ ਘਰ ਦੇ ਬਾਹਰ ਲਗਾਇਆ ਗਿਆ ਏਕਾਂਤਵਾਸ ਦਾ ਨੋਟਿਸ। (ਤਸਵੀਰ - ਭਰਤ ਬਾਤਿਸ਼)

 

ਇਸ ਘਟਨਾ ਤੋਂ ਬਾਅਦ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਵੱਸਦੀ ਸਾਰੀ ਆਬਾਦੀ ਦੀ ਪੜਤਾਲ ਕਰਨ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸ਼ਹਿਰ ਵਿੱਚ ਲੰਗਰ ਦੀ ਵੰਡ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।
 

ਵਿਭਾਗ ਪਹਿਲਾਂ ਹੀ ਘੱਟੋ-ਘੱਟ 4 ਕਲੋਨੀਆਂ ਵਿੱਚ ਘਰ-ਘਰ ਜਾ ਕੇ ਸਰਵੇਖਣ ਸ਼ੁਰੂ ਕਰ ਚੁੱਕਾ ਹੈ, ਜਿੱਥੇ ਮਰੀਜ਼ ਲੰਗਰ ਵੰਡਣ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three tested positive for coronavirus in Patiala