ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੋਕੇਸ਼ਨਲ ਅਧਿਆਪਕਾਂ ਨੂੰ ਦਿੱਤੀ ਟ੍ਰੇਨਿੰਗ

ਵੋਕੇਸ਼ਨਲ ਅਧਿਆਪਕਾਂ ਨੂੰ ਦਿੱਤੀ ਟ੍ਰੇਨਿੰਗ

ਪੰਜਾਬ ਭਰ ਦੇ 86ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਚ ਵਰਕ ਐਕਸਪੀਰਿਐਂਸ/ਵੋਕੇਸ਼ਨਲ ਅਧਿਆਪਕਾਂ ਦੀ ਆਯੋਜਿਤ ਤਿੰਨ ਰੋਜ਼ਾ ਟ੍ਰੇਨਿੰਗ ਦਿੱਤੀ ਗਈ।

 

ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 5 ਤੋਂ 7 ਅਗਸਤ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਵਿੱਚ 86 ਵੋਕੇਸ਼ਨਲ ਅਧਿਆਪਕਾਂ ਨੂੰ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤਾਂ ਲਈ ਕਾਰਪੇਂਟਰੀ, ਮੋਟਰ ਮਕੈਨਿਕ ਅਤੇ ਰੇਡੀਓ ਤੇ ਟੀ.ਵੀ (ਇਲੈਕਟ੍ਰਾਨਿਕਸ ) ਟ੍ਰੇਡਾਂ ਬਾਰੇ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੌਰਾਨ ਵੱਖ-ਵੱਖ ਮਾਸਟਰ ਟ੍ਰੇਨਰਾਂ ਨੇ ਵੋਕੇਸ਼ਨਲ ਅਧਿਆਪਕਾਂ ਨੂੰ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ

 

ਟ੍ਰੇਨਿੰਗ ਦੇ ਅਖ਼ੀਰਲੇ ਦਿਨ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਐਸ ਪੀ ਡੀ ਸੁਭਾਸ਼ ਮਹਾਜਨ ਨੇ ਕਿਹਾ ਕਿ ਪੰਜਾਬ ਇੱਕੋ-ਇੱਕ ਹੀ ਅਜਿਹਾ ਸੂਬਾ ਹੈ ਜਿੱਥੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਵੋਕੇਸ਼ਨਲ ਸਿੱਖਿਆ ਅਧੀਨ ਇਹਨਾਂ ਟ੍ਰੇਡਾਂ ਦੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਐਨ ਐਸ ਕਿਊ ਐਫ ਸਕੀਮ ਅਧੀਨ ਵੋਕੇਸ਼ਨਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਇਹ ਵੋਕੇਸ਼ਨਲ ਟ੍ਰੇਨਿੰਗ ਪਹਿਲੀ ਵਾਰ ਆਯੋਜਿਤ ਕੀਤੀ ਗਈ ਹੈ ਅਤੇ ਇਹ ਟ੍ਰੇਨਿੰਗ ਵੋਕੇਸ਼ਨਲ ਅਧਿਆਪਕਾਂ ਲਈ ਲਾਹੇਵੰਦ ਸਾਬਤ ਹੋਵੇਗੀ ਉਹ ਆਪਣੇ ਵਿਸ਼ੇ ਨੂੰ ਹੋਰ ਵਧੇਰੇ ਊਰਜਾਵਾਨ ਹੋ ਕੇ ਪੜ੍ਹਾਉਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Training given to vocational teachers