ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SIT ਮੁਖੀ ਦਾ ਤਬਾਦਲਾ: ਸਰਬ–ਪਾਰਟੀ ਵਫ਼ਦ ਮਿਲੇਗਾ ਚੋਣ ਕਮਿਸ਼ਨ ਨੂੰ

SIT ਮੁਖੀ ਦਾ ਤਬਾਦਲਾ: ਸਰਬ–ਪਾਰਟੀ ਵਫ਼ਦ ਮਿਲੇਗਾ ਚੋਣ ਕਮਿਸ਼ਨ ਨੂੰ

SIT ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਵਿਰੁੱਧ ਸਰਬ–ਪਾਰਟੀ ਵਫ਼ਦ ਮੰਗਲਵਾਰ 16 ਅਪ੍ਰੈਲ ਨੂੰ ਚੋਣ ਕਮਿਸ਼ਨ ਨੂੰ ਮਿਲੇਗਾ। ਇਹ ਜਾਣਕਾਰੀ ਸਾਬਕਾ ਵਿਧਾਇਕ ਸ੍ਰੀ ਹਰਵਿੰਦਰ ਸਿੰਘ ਫੂਲਕਾ ਨੇ ਦਿੱਤੀ।

 

 

ਸਾਲ 2015 ਦੌਰਾਨ ਪੰਜਾਬ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਦਾ ਆਉਂਦੀਆਂ ਆਮ ਲੋਕ ਸਭਾ ਚੋਣਾਂ ਵਿੱਚ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਚੋਣ ਕਮਿਸ਼ਨ ਨੇ ਬੀਤੇ ਦਿਨੀਂ ਇਨ੍ਹਾਂ ਸਾਰੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਵਾਪਰੀਆਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ SIT (Special Investigation Team) ਦੇ ਮੁਖੀ IG ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਸੀ।

 

 

ਇਸ ਤਬਾਦਲੇ ਕਾਰਨ ਸਮੁੱਚੇ ਪੰਜਾਬ ਤੇ ਦੁਨੀਆ ਭਰ ਦੇ ਪੰਜਾਬੀਆਂ ਵਿੱਚ ਡਾਢਾ ਰੋਹ ਤੇ ਰੋਸ ਪਾਇਆ ਜਾ ਰਿਹਾ ਹੈ। ਇਸ ਤਬਾਦਲੇ ਨੂੰ ਰੋਕਣ ਦੀ ਬੇਨਤੀ ਲੈ ਕੇ ਇੱਕ ਸਰਬ–ਪਾਰਟੀ ਵਫ਼ਦ ਨੇ ਮੰਗਲਵਾਰ 16 ਅਪ੍ਰੈਲ ਨੂੰ ਮੁੱਖ ਚੋਣ ਕਮਿਸ਼ਨਰ ਨੂੰ ਮਿਲਣ ਦਾ ਪ੍ਰੋਗਰਾਮ ਰੱਖਿਆ ਹੋਇਆ ਹੈ।

 

 

ਸਰਬ–ਪਾਰਟੀ ਵਫ਼ਦ ਇਕੱਠਾ ਕਰਨ ਦੀ ਪਹਿਲਕਦਮੀ ਸ੍ਰੀ ਹਰਵਿੰਦਰ ਸਿੰਘ ਫੂਲਕਾ ਨੇ ਕੀਤੀ ਹੈ ਤੇ ਇਸ ਵਫ਼ਦ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਧੜੇ ਦੇ ਵਿਧਾਇਕ ਨਾਜ਼ਰ ਸਿੰਘ ਤੇ ਖ਼ੁਦ ਸ੍ਰੀ ਫੂਲਕਾ ਮੌਜੂਦ ਹੋਣਗੇ।

 

 

ਸ੍ਰੀ ਫੂਲਕਾ ਨੇ ਆਪਣੇ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਇੱਕ ਚਿੱਠੀ ਵੀ ਲਿਖੀ ਹੈ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਨਾਲ ਜਾਂਚ ਪ੍ਰਭਾਵਿਤ ਹੋ ਸਕਦਾ ਹੈ ਤੇ ਇੰਝ ਜਾਪਦਾ ਹੈ ਕਿ ਸਾਰੇ ਸਹੀ ਤੱਥ ਚੋਣ ਕਮਿਸ਼ਨ ਦੇ ਧਿਆਨ–ਗੋਚਰੇ ਨਹੀਂ ਲਿਆਂਦੇ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Transfer of SIT chief All Party delegation will meet EC on 16th Apr