ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਰਦਰਸ਼ਿਤਾ ਅਤੇ ਕੰਪਿਊਟਰੀਕਰਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਮੁੱਖ ਧੁਰੇ: ਭਾਰਤ ਭੂਸ਼ਣ ਆਸ਼ੂ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨੇ ਅਸਲ ਲਾਭਪਾਤਰੀਆਂ ਨੂੰ ਲਾਭ ਦੇਣ ‘ਤੇ ਦਿੱਤਾ ਜ਼ੋਰ

 

ਸਮਾਰਟ ਰਾਸਨ ਕਾਰਡ ਸਕੀਮ ਸੂਬਾ ਸਰਕਾਰ ਦੀ ਇਕ ਪ੍ਰਮੁੱਖ ਯੋਜਨਾ ਹੈ ਜਿਸ ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਅਤੇ ਜਾਅਲੀ ਲਾਭਪਾਤਰੀਆਂ ਦੀ ਪਛਾਣ ਕਰਕੇ ਉਹਨਾਂ ਨੂੰ ਸੂਚੀ ‘ਚੋਂ ਬਾਹਰ ਕਰਨਾ ਹੈ।

 

ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਮਾਰਟ ਰਾਸ਼ਣ ਕਾਰਡ ਸਕੀਮ ਦਾ ਜਾਇਜ਼ਾ ਲੈਣ ਸਬੰਧੀ ਮੰਤਰੀ ਦੇ ਸਮੂਹ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

 

ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਕੌਮੀ ਖੁਰਾਕ ਸੁਰੱਖਿਆ ਐਕਟ, 2013 ਦੇ ਅਨੁਸਾਰ ਇਹ ਸਕੀਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ ਜੋ ਕਿ ਸਕੀਮ ਦਾ ਮੁੱਖ ਧੁਰਾ ਹੈ। 

 

ਕੰਪਿਊਟਰੀਕਰਨ ਦੇ ਵੱਖ ਵੱਖ ਪਹਿਲੂ ਜਿਵੇਂ ਕਿ ਡੇਟਾ ਬੇਸ ਡਿਜੀਟਾਈਜ਼ੇਸਨ, ਸਪਲਾਈ ਚੇਨ ਮੈਨੇਜਮੈਂਟ ਅਤੇ ਫੇਅਰ ਪ੍ਰਾਈਸ ਸਾਪਸ ਆਟੋਮੇਸਨ ਅਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚੀ ਵਿਚੋਂ ਬਾਹਰ ਕਰਨ ਵਿਚ ਮਦਦਗਾਰ ਸਾਬਤ ਹੋਣ ਦੇ ਨਾਲ ਨਾਲ ਖਾਣ ਪੀਣ ਦੀਆਂ ਵਸਤਾਂ ਦੀ ਪਾਰਦਰਸਤਾ ਅਤੇ ਖੱਜਲ-ਖੁਆਰੀ ਰਹਿਤ ਵੰਡ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਣਗੇ।

 

ਮੰਤਰੀ ਨੇ ਇਹ ਵੀ ਦੱਸਿਆ ਕਿ ਇਕ ਲਾਈਵ ਪੋਰਟਲ ... ਵੀ ਚਲਾਇਆ ਜਾ ਰਿਹਾ ਹੈ ਜੋ ਵੰਡ ਯੋਜਨਾ ਦੀ ਪ੍ਰਗਤੀ ‘ਤੇ ਨਜ਼ਰ ਰੱਖਣ ਦਾ ਕੰਮ ਕਰ ਰਿਹਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Transparency and Computerization hallmarks of Smart Ration Card Scheme Bharat Bhushan Ashu