ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ’ਚ ਹੁੰਦੈ 1396 ਬੀਮਾਰੀਆਂ ਦਾ ਇਲਾਜ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੇ ਅਹਿਮ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱਧਰੀ ਕਾਇਆ ਕਲਪ ਸਵੱਛ ਭਾਰਤ ਅਭਿਆਨ ਪੁਰਸਕਾਰਾਂ ਦੀ ਵੰਡ ਕੀਤੀ ਗਈ

 

ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕਰ ਕੇ ਸੂਬਾ ਵਾਸੀਆਂ ਦੀ ਸਿਹਤਯਾਬੀ ਲਈ ਵਾਅਦਾ ਨਿਭਾਇਆ ਹੈ। ਉਨਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਦੀ ਲਗਭਗ 80 ਫੀਸਦੀ ਆਬਾਦੀ ਨੂੰ ਲਿਆਂਦਾ ਗਿਆ ਹੈ, ਇਸ ਤਰਾਂ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਸਕੀਮ ਅਧੀਨ 1396 ਤਰ੍ਹਾਂ ਦੀਆਂ ਬਿਮਾਰੀਆਂ ਨੂੰ ਕਵਰ ਕਰ ਕੇ ਪ੍ਰਤੀ ਪਰਿਵਾਰ ਪੰਜ ਲੱਖ ਸਾਲਾਨਾ ਨਕਦੀ ਰਹਿਤ ਤੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਸਹੂਲਤ ਸਰਕਾਰੀ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਤੋਂ ਮਿਲ ਰਹੀ ਹੈ

 

ਉਨਾਂ ਆਖਿਆ ਕਿ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਦੀ ਘਾਟ ਦੂਰ ਕਰਨ ਲਈ ਸਰਕਾਰ ਵੱਲੋਂ 81 ਮਾਹਿਰ ਡਾਕਟਰ ਭਰਤੀ ਕੀਤੇ ਜਾ ਚੁੱਕੇ ਹਨ। ਹਰਿਆਣਾ ਦੀ ਤਰਜ਼ਤੇ ਪੰਜਾਬ ਸਰਕਾਰ ਛੇਤੀ ਹੀ 58 ਤੋਂ 62 ਸਾਲ ਤੱਕ ਦੇ ਮਾਹਿਰ ਡਾਕਟਰਾਂ ਦੀਆਂ ਮੁੜ ਸੇਵਾਵਾਂ ਲਿਆ ਕਰੇਗੀ ਤਾਂ ਜੋ ਵੱਧ ਤੋਂ ਵੱਧ ਮਰੀਜ਼ਾਂ ਨੂੰ ਮਾਹਿਰਾਂ ਦੀਆਂ ਸੇਵਾਵਾਂ ਲੈ ਸਕਣ। ਉਨਾਂ ਕਿਹਾ ਕਿ ਸਰਕਾਰ ਵੱਲੋਂ ਹੁਣੇ ਜਿਹੇ 118 ਆਯੂਰਵੈਦਿਕ ਮੈਡੀਕਲ ਅਫਸਰ ਲਾਏ ਗਏ ਹਨ ਤਾਂ ਜੋ ਆਯੁਰਵੈਦਿਕ ਸੇਵਾਵਾਂ ਨੂੰ ਹੁਲਾਰਾ ਮਿਲ ਸਕੇ ਅਤੇ ਹੁਣ ਸਰਕਾਰੀ ਆਯੁਰਵੈਦਿਕ ਹਸਪਤਾਲਾਂ ਨੂੰ ਅਪਗਰੇਡ ਕਰਨ ਵੱਲ ਸਰਕਾਰ ਕਦਮ ਵਧਾ ਰਹੀ ਹੈ।

 

ਮੀਡੀਆ ਦੇ ਇਕ ਸਵਾਲ ਦੇ ਜਵਾਬ ਉਨਾਂ ਕਿਹਾ ਕਿ ਸਰਕਾਰ ਨੇ ਪੀਸੀਐਮਐਸ ਡਾਕਟਰਾਂ ਦੇ ਪੋਸਟ ਗ੍ਰੈਜੂਏਸ਼ਨ ਕੋਰਸਾਂ ਦਾਖਲੇ ਦੀਆਂ ਯੋਗਤਾ ਸ਼ਰਤਾਂ ਵਿਚ ਢਿੱਲ ਦਿੱਤੀ ਹੈ। ਪਹਿਲਾਂ ਪੀਸੀਐਮਐਸ ਡਾਕਟਰ, ਜੋ ਪਛੜੇ ਪੇਂਡੂ ਖੇਤਰਾਂ ਵਿਚ ਚਾਰ ਸਾਲ ਦੀਆਂ ਸੇਵਾਵਾਂ ਨਿਭਾਅ ਲੈਂਦੇ ਸਨ ਤੇ ਹੋਰ ਪੇਂਡੂ ਖੇਤਰਾਂ ਵਿਚ 6 ਸਾਲ ਦੀਆਂ ਸੇਵਾਵਾਂ ਪੂਰੀਆਂ ਕਰ ਲੈਂਦੇ ਸਨ, ਉਨਾਂ ਨੂੰ 30 ਫ਼ੀਸਦੀ ਵਾਧੂ ਨੰਬਰ ਮਿਲਦੇ ਸਨ ਤੇ ਪੀਜੀ ਕੋਰਸ ਲਈ ਯੋਗ ਹੁੰਦੇ ਸਨ। ਹੁਣ ਪੇਂਡੂ ਸੇਵਾਵਾਂ ਦੇ ਮਾਮਲੇ ਵਿਚ ਯੋਗਤਾ ਸ਼ਰਤ 4 ਤੇ 6 ਸਾਲ ਤੋਂ ਘਟਾ ਕੇ ਕ੍ਰਮਵਾਰ 2 ਤੇ 3 ਸਾਲ ਕਰ ਦਿੱਤੀ ਹੈ ਤਾਂ ਜੋ ਪੀਸੀਐਮਐਸ ਡਾਕਟਰ ਆਪਣੀ ਡਿਗਰੀ ਛੇਤੀ ਕਰ ਸਕਣ ਤੇ ਲੰਮਾ ਸਮਾਂ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾਅ ਸਕਣ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Treatment of 1396 diseases in the Punjab Government s sarbat health insurance plan