ਅਗਲੀ ਕਹਾਣੀ

ਪੰਜਾਬ ਆਲਮੀ ਕਬੱਡੀ ਟੂਰਨਾਮੈਂਟ ਲਈ ਭਾਰਤੀ ਟੀਮ ਲਈ ਟਰਾਇਲ 18 ਨੂੰ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀ ਭਾਰਤੀ ਟੀਮ ਦੀ ਚੋਣ ਲਈ ਟਰਾਇਲ 18 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਸਟੇਡੀਅਮ, ਜਲੰਧਰ ਵਿਖੇ ਕੀਤੀ ਜਾਵੇਗੀ

 

ਅੱਜ ਇੱਥੇ ਖੇਡ ਵਿਭਾਗ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਲਈ ਚੋਣ ਟਰਾਇਲ 18 ਨਵੰਬਰ ਨੂੰ ਸਵੇਰੇ ਸ਼ੁਰੂ ਹੋਣਗੇ ਸਭ ਤੋਂ ਪਹਿਲਾਂ ਖਿਡਾਰੀਆਂ ਨੂੰ ਸਵੇਰੇ 8 ਵਜੇ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਪਏਗੀ

 

ਖਿਡਾਰੀ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਅਤੇ ਭਾਰਤੀ ਨਾਗਰਿਕ ਹੋਣ ਦੇ ਸਬੂਤ ਵਜੋਂ ਦਸਤਾਵੇਜ਼ ਲੈ ਕੇ ਆਉਣ ਟੀਮ ਲਈ ਚੋਣ ਕਮੇਟੀ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ੍ਰੀ ਤੇਜਿੰਦਰ ਸਿੰਘ ਮਿੱਢੂਖੇੜਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ ਚੁਣੇ ਗਏ ਖਿਡਾਰੀਆਂ ਦਾ 15 ਦਿਨ ਦਾ ਕੋਚਿੰਗ ਕੈਂਪ ਵੀ ਲਗਾਇਆ ਜਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Trial for Indian team for Punjab World Kabaddi Tournament on 18 nov