ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਕ੍ਰਿਕਟ ਟੂਰਨਾਮੈਂਟ ਮਿਤੀ 19 ਮਾਰਚ ਤੋਂ 24 ਮਾਰਚ 2020 ਤੱਕ ਵਿਨੈ ਮਾਰਗ, ਸਪੋਰਟਸ ਕੰਪਲੈਕਸ, ਚਾਣਕਿਆਪੁਰੀ, ਨਵੀਂ ਦਿੱਲੀ ਅਤੇ ਰਾਮਜਸ ਸਪੋਰਟਸ ਮਾਊਟੇਨਿਅਰਿੰਗ ਇੰਸਟੀਚਿਊਟ ਵੈਸਟ ਪਟੇਲ ਨਗਰ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀ ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਕਰਨ ਲਈ ਮਿਤੀ 13 ਮਾਰਚ 2020 ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਸੈਕਟਰ 63, ਐਸ.ਏ.ਐਸ. ਨਗਰ ਵਿਖੇ ਸਵੇਰੇ 10.00 ਵਜੇ ਚੋਣ ਟਰਾਇਲ ਕਰਵਾਇਆ ਜਾ ਰਿਹਾ ਹੈ।

 

ਉਨ੍ਹਾਂ ਦੱਸਿਆ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਐਨ.ਓ.ਸੀ. ਪ੍ਰਾਪਤ ਕਰ ਕੇ ਟਰਾਈਲਾਂ ਵਿੱਚ ਭਾਗ ਲੈ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Trials for Punjab cricket team today