ਪੰਜਾਬ ਦੀ ਵਿਧਾਨ ਸਭਾ ਦੇ ਚੱਲ ਸੈਸ਼ਨ ਦੇ ਚੌਥੇ ਦਿਨ ਅੱਜ ਪੂਰੇ ਦਿਨ ਲਈ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਵਿਧਾਨ ਸਭਾ ਵਿਚ ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇ ਕੇ ਮੁਲਤਵੀ ਕਰ ਦਿੱਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਵਿਧਾਨ ਸਭਾ ਦਾ ਸੈਸ਼ਨ ਹੁਣ 18 ਫਰਵਰੀ ਨੂੰ ਸ਼ੁਰੂ ਹੋਵੇਗਾ।