ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਜਵਾ ਨੇ ਜਾਂਚਿਆ ਰਾਹਤ ਸਮੱਗਰੀ ਲਈ ਬਣਾਇਆ ਡਿਸਪੈਚ ਸੈਂਟਰ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾੲਕ ਸ. ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਪਾਵਰਕਾਮ ਦੇ ਸੀ. ਐਮ. ਡੀ ਸ. ਬਲਦੇਵ ਸਿੰਘ ਸਰਾਂ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਜਿਥੇ ਉਨਾਂ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਹਾਲਾਤ ਜਾਣੇ, ਉਥੇ ਮਾਰਕੀਟ ਕਮੇਟੀ ਵਿਖੇ ਹੜ ਪੀੜਤਾਂ ਲਈ ਰਾਹਤ ਸਮੱਗਰੀ ਵੀ ਰਵਾਨਾ ਕੀਤੀ। ਇਸ ਤੋਂ ਇਲਾਵਾ ਉਨਾਂ ਉਥੇ ਰਾਹਤ ਸਮੱਗਰੀ ਲਈ ਬਣਾਏ ਗਏ ਡਿਸਪੈਚ ਸੈਂਟਰ ਦਾ ਨਿਰੀਖਣ ਵੀ ਕੀਤਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿਚ ਸੂਬੇ ਦੇ ਲੋਕਾਂ ਦੇ ਨਾਲ ਖੜੀ ਹੈ ਅਤੇ ਉਨਾਂ ਦੀ ਹਰੇਕ ਤਰਾਂ ਦੀ ਮਦਦ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਹੜ ਪ੍ਰਭਾਵਿਤ ਖੇਤਰਾਂ ਵਿਚ ਲੋੜੀਂਦੀ ਮਾਤਰਾ ਵਿਚ ਰਾਹਤ ਸਮੱਗਰੀ ਅਤੇ ਕੈਟਲ ਫੀਡ ਭੇਜੀ ਗਈ ਹੈ।

 

ਇਸ ਤੋਂ ਇਲਾਵਾ ਪ੍ਰਭਾਵਿਤ ਖੇਤਰਾਂ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਉਨਾਂ ਨੂੰ ਸਬੰਧਤ ਪਿੰਡਾਂ ਵਿਚ ਤਾਇਨਾਤ ਕੀਤਾ ਗਿਆ ਹੈ, ਜੋ ਕਿ ਇਨਾਂ ਪਿੰਡਾਂ ਦੇ ਲੋਕਾਂ ਨੂੰ ਮੈਡੀਕਲ, ਵੈਟਰਨਰੀ ਅਤੇ ਖੁਰਾਕ ਸਪਲਾਈ ਦੀਆਂ ਸਹੂਲਤਾਂ ਲਗਾਤਾਰ ਮੁਹੱਈਆ ਕਰਵਾ ਰਹੀਆਂ ਹਨ। ਇਸੇ ਤਰਾਂ ਸੈਨਾ ਅਤੇ ਐਨ. ਡੀ. ਆਰ. ਐਫ ਦੇ ਜਵਾਨਾਂ ਤੋਂ ਇਲਾਵਾ ਵਲੰਟੀਅਰ ਵੀ ਜੰਗੀ ਪੱਧਰ 'ਤੇ ਬਚਾਅ ਅਤੇ ਰਾਹਤ ਕਾਰਜਾਂ ਵਿਚ ਜੁੱਟੇ ਹੋਏ ਹਨ। ਉਨਾਂ ਕਿਹਾ ਕਿ ਪਾਣੀ ਘਟਣ ਨਾਲ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦਿਆਂ ਸਬੰਧਤ ਖੇਤਰਾਂ ਵਿਚ ਡਾਕਟਰਾਂ ਅਤੇ ਵੈਟਰਨਰੀ ਡਾਕਟਰਾਂ ਦੇ ਅਗਾਊਂ ਪ੍ਰਬੰਧ ਕਰ ਦਿੱਤੇ ਗਏ ਹਨ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਮੌਕੇ ਪਾਵਰਕਾਮ ਦੇ ਸੀ. ਐਮ. ਡੀ ਸ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਹੜਾਂ ਕਾਰਨ ਸੁਲਤਾਨਪੁਰ ਲੋਧੀ ਦੇ ਪਾਣੀ ਵਿਚ ਘਿਰੇ ਜਿਨਾਂ ਪਿੰਡਾਂ ਵਿਚ ਬਿਜਲੀ ਸਪਲਾਈ ਕੱਟੀ ਗਈ ਹੈ, ਉਨਾਂ ਵਿਚ ਮੰਡ ਇੰਦਰਪੁਰ, ਜਮਾਲੀਵਾਲ, ਮੰਨੂੰ ਮਾਛੀ ਤੋਂ ਇਲਾਵਾ 20-25 ਬੇ-ਚਿਰਾਗ ਪਿੰਡਾਂ ਡੇ ਡੇਰੇ ਜਿਵੇਂ ਕਿ ਕੁਤਬਪੁਰ, ਰਾਮਗੜ ਦਲੇਲੀ, ਮੰਡ ਅੰਦਰੀਸਾ, ਫੱਤੇਵਾਲ, ਬਕਰਕੇ ਆਦਿ ਸ਼ਾਮਿਲ ਹਨ।

 

ਉਨਾਂ ਦੱਸਿਆ ਕਿ ਇਨਾਂ ਇਲਾਕਿਆਂ ਵਿਚ 275 ਦੇ ਕਰੀਬ ਕੁਨੈਕਸ਼ਨ ਹਨ। ਉਨਾਂ ਕਿਹਾ ਕਿ ਸਮੇਂ ਸਿਰ ਬਿਜਲੀ ਸਪਲਾਈ ਕੱਟਣ ਕਾਰਨ ਇਥੇ ਬਿਜਲੀ ਨਾਲ ਕੋਈ ਵੀ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tripit Rajinder Singh Bajwa investigative built a dispatch center for relief materials