ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤ੍ਰਿਪਤ ਬਾਜਵਾ ਵੱਲੋਂ ਪ੍ਰੋ. ਸੁਰਜੀਤ ਹਾਂਸ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੇ ਇਤਿਹਾਸਕਾਰ ਪ੍ਰੋ. ਸੁਰਜੀਤ ਹਾਂਸ (89) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਪ੍ਰੋ. ਸੁਰਜੀਤ ਹਾਂਸ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀਂ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਬਾਜਵਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

 

ਜ਼ਿਕਰਯੋਗ ਹੈ ਕਿ ਪ੍ਰੋ. ਸੁਰਜੀਤ ਹਾਂਸ ਉੱਘੇ ਪੰਜਾਬੀ ਲੇਖਕ ਅਤੇ ਇਤਿਹਾਸਕਾਰ ਸਨ, ਜਿਹਨਾਂ ਦਾ ਅੱਜ ਸਵੇਰ ਦੇਹਾਂਤ ਹੋ ਗਿਆ। 70 ਤੋਂ ਵੀ ਵੱਧ ਕਿਤਾਬਾਂ ਲਿਖ ਚੁੱਕੇ ਪ੍ਰੋ. ਹਾਂਸ ਪੰਜਾਬ ਸਾਹਿਤ ਅਕਾਦਮੀ ਅਤੇ ਚੰਡੀਗੜ੍ਹ ਸਾਹਿਬ ਅਦਾਕਮੀ ਦੇ ਐਵਾਰਡੀ ਸਨ। 

 

ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਵਿਸ਼ਵ ਭਰ ਦੀਆਂ ਨਾਮੀ ਵਿਦਿਅਕ ਸੰਸਥਾਵਾਂ ਤੇ ਹੋਰ ਸਾਹਿਤਕ ਸੰਸਥਾਵਾਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਹਨਾਂ ਦੇ ਪ੍ਰਮੁੱਖ ਕੰਮਾਂ ਵਿੱਚ ਸ਼ੈਕਸਪੀਅਰ ਦਾ ਪੰਜਾਬੀ ਅਨੁਵਾਦ ਕਰਨਾ ਸ਼ਾਮਲ ਹੈ, ਜਿਸ ਲਈ ਉਹਨਾਂ ਨੇ ਵਿਸ਼ਵ ਭਰ ਤੋਂ ਪ੍ਰਸ਼ੰਸਾ ਖੱਟੀ ਅਤੇ ਲੰਡਨ 'ਚ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tript Bajwa condoles death of eminent Historian Prof Surjit Hans