ਅਗਲੀ ਕਹਾਣੀ

ਤ੍ਰਿਪਤ ਬਾਜਵਾ ਨੇ ਜੇ.ਈ.ਈ. ਦਾਖ਼ਲਾ ਟੈਸਟ ਪੰਜਾਬੀ 'ਚ ਵੀ ਲੈਣ ਦੀ ਮੰਗ

ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਅੱਜ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵੱਕਾਰੀ ਦਾਖ਼ਲਾ ਟੈਸਟ ਜੇ.ਈ.ਈ. (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਦੀ ਤਰ੍ਹਾਂ ਪੰਜਾਬੀ ਭਾਸ਼ਾ ਵਿੱਚ ਵੀ ਲਿਆ ਜਾਵੇ।


ਸ਼੍ਰੀ ਬਾਜਵਾ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਕੇਂਦਰੀ ਮੰਤਰੀ ਰਮੇਸ਼ ਪੋਖ਼ਰਿਆਲ ਨਿਸ਼ੰਕ ਨੂੰ ਅੱਜ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਇਹ ਦਾਖ਼ਲਾ ਟੈਸਟ ਸ਼ੁਰੂ ਵਿੱਚ ਅੰਗਰੇਜ਼ੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿੱਚ ਲਿਆ ਜਾਂਦਾ ਸੀ।ਪਰ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਦੀ ਮੰਗ ਉੱਤੇ ਕੇਂਦਰੀ ਮੰਤਰਾਲੇ ਨੇ ਇਹ ਫ਼ੈਸਲਾ ਕੀਤਾ ਹੈ ਕਿ ਇਹ 2021 ਤੋਂ ਇਹ ਦਾਖ਼ਲਾ ਟੈਸਟ ਅਸਾਮੀ, ਬੰਗਾਲੀ, ਤਾਮਿਲ, ਕੱਨੜ, ਉਰਦੂ, ਮਰਾਠੀ, ਉੜੀਆ ਅਤੇ ਤੇਲਗੂ ਭਾਸ਼ਾਵਾਂ ਵਿੱਚ ਵੀ ਲਿਆ ਜਾਇਆ ਕਰੇਗਾ। 

 

ਉਨ੍ਹਾਂ ਕਿਹਾ ਕਿ ਇਹ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿੱਚ ਨਾ ਸ਼ਾਮਲ ਕਰ ਕੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਗਿਆ ਹੈ।

 

ਉੱਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਜੇ.ਈ.ਈ. (ਮੁੱਖ) ਦਾਖ਼ਲਾ ਟੈਸਟ ਮੁਲਕ ਦਾ ਉਹ ਵੱਕਾਰੀ ਟੈਸਟ ਹੈ ਜਿਸ ਰਾਹੀਂ ਦੇਸ਼ ਦੇ ਪ੍ਰਮੁੱਖ ਇੰਜਨੀਅਰਿੰਗ ਕਾਲਜਾਂ ਅਤੇ ਆਈ.ਆਈ.ਟੀ. ਸੰਸਥਾਵਾਂ ਵਿਚ ਇੰਜਨੀਅਰਿੰਗ ਅਤੇ ਆਰਕੀਟੈਕਚਰਲ ਦੇ ਦਾਖ਼ਲੇ ਕੀਤੇ ਜਾਂਦੇ ਹਨ।

 

ਪਹਿਲਾਂ ਇਹ ਟੈਸਟ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਦੁਆਰਾ ਲਿਆ ਜਾਂਦਾ ਸੀ, ਪਰ ਹੁਣ ਇਹ ਟੈਸਟ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੁਆਰਾ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਰਾਹੀਂ ਲਿਆ ਜਾਂਦਾ ਹੈ।

 

ਸ਼੍ਰੀ ਬਾਜਵਾ ਨੇ ਕੇਂਦਰੀ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਜੇ.ਈ.ਈ. (ਮੁੱਖ) ਦਾਖ਼ਲਾ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਜੋੜਣ ਲਈ ਤੁਰੰਤ ਲੋਂੜੀਦੀ ਕਾਰਵਾਈ ਕੀਤੀ ਜਾਵੇ ਤਾਂ ਕਿ ਪੰਜਾਬੀ ਨੂੰ ਵੀ ਆਪਣੀ ਢੁਕਵੀਂ ਥਾਂ ਮਿਲ ਸਕੇ।  


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tript Bajwa demands for JEE admission test in Punjabi too